Samyukt Kisan Morcha

ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ WTO ਦਾ ਫੂਕਿਆ ਪੁਤਲਾ, ਹਰਿਆਣਾ ਸਰਕਾਰਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ, 26 ਫਰਵਰੀ 2024: ਪੰਜਾਬ ਅਤੇ ਹਰਿਆਣਾ ਦੀ ਬਾਰਡਰ ‘ਤੇ ਕਿਸਾਨਾਂ (Farmers) ਦਾ ਅੰਦੋਲਨ ਜਾਰੀ ਹੈ। ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਵਿਸ਼ਵ ਵਪਾਰ ਸੰਗਠਨ (WTO) ਦਾ ਪੁਤਲਾ ਫੂਕਿਆ ਹੈ । ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਲਾਭਗ 20 ਫੁੱਟ ਉੱਚਾ ਸੀ। ਇਸ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਅਤੇ ਬੀਬੀਆਂ ਸ਼ਾਮਲ ਹੋਈਆਂ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਹਰਿਆਣਾ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਰਾਜਪੁਰਾ ਤੱਕ ਟਰੈਕਟਰ ਮਾਰਚ ਵੀ ਕੱਢਿਆ।

ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਵਿਸ਼ਵ ਵਪਾਰ ਸੰਸਥਾ (WTO) ਵੱਲੋਂ ਦੇਸ਼ ਦੇ 13 ਸੂਬਿਆਂ ਦੇ 70 ਹਜ਼ਾਰ ਪਿੰਡਾਂ ਵਿੱਚ ਪੁਤਲੇ ਫੂਕਣ ਦਾ ਪ੍ਰੋਗਰਾਮ ਕਰਵਾਇਆ ਗਿਆ ਹੈ। ਖਨੌਰੀ ਤੇ ਸ਼ੰਭੂ ਬਾਰਡਰ ’ਤੇ ਕਿਸਾਨਾਂ (Farmers) ਨੇ ਪੁਤਲੇ ਫੂਕੇ ਹਨ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ, ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਖਤਮ ਕਰਨ ਤੱਕ, ਲਖੀਮਪੁਰ ਖੇੜੀ ਮਾਮਲੇ ‘ਚ ਇਨਸਾਫ, ਸੀ2-50 ਨਾਲ ਫਸਲਾਂ ਦੇ ਭਾਅ ਲੈਣ ਤੱਕ, ਸਾਰੇ ਕੇਸ ਵਾਪਸ ਲੈਣ, ਬਿਜਲੀ ਸੰਬੰਧੀ ਬਿੱਲ ਵਾਪਸ, ਮਨਰੇਗਾ ਦੇ 200 ਦਿਨ ਅਤੇ ਮਜ਼ਦੂਰਾਂ ਨੂੰ 700 ਰੁਪਏ ਪ੍ਰਤੀ ਦਿਨ ਅਤੇ ਜਦੋਂ ਤੱਕ ਭਾਰਤ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਨਹੀਂ ਆ ਜਾਂਦਾ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ |

 

Scroll to Top