Derabassi

ਡੇਰਾਬੱਸੀ ਸਬ-ਡਿਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਵਿਖੇ ਲਗਾਏ ਕੈਂਪ

ਡੇਰਾਬੱਸੀ, 1 ਮਾਰਚ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ ਡੇਰਾਬੱਸੀ (Derabassi) ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 ,4 ਵਿਖੇ ਕੈਪ ਲਗਾਏ ਗਏ।

ਐਸ.ਡੀ.ਐਮ. ਡੇਰਾਬਸੀ (Derabassi) ਹਿਮਾਂਸ਼ੂ ਗੁਪਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੈਂਪ ਦੌਰਾਨ ਸੂਬੇ ਦੇ ਆਮ ਲੋਕਾਂ ਨੂੰ ਸਰਕਾਰੀ ਕੰਮ ਕਰਾਉਣ ਸਮੇਂ ਲੋਕਾਂ ਦੇ ਜੀਵਨ ਵਿਚ ਆ ਰਹੀਆਂ ਮੁਸ਼ਿਕਲਾਂ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੀ ਤਰ੍ਹਾਂ ਮੋਹਾਲੀ ਜ਼ਿਲ੍ਹੇ ਦੇ ਡੇਰਾਬਸੀ ਸਬ ਡਵੀਜ਼ਨ ਵਿਚ ਆਪ’ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ‘ਚ ਲੋਕ ਸੁਵਿਧਾ ਕੈਂਪ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਫ਼ਤਰਾਂ ਚ ਖੱਜਲ-ਖੁਆਰ ਹੋਣ ਦੀ ਲੋੜ ਨਹੀਂ, ਲੋਕ ਆਪਣੇ ਕੰਮ ਆਪਣੇ ਘਰਾਂ ‘ਚ ਬੈਠੇ ਹੀ ਕਰਵਾ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਇਹ ਕੈਂਪ ਲਗਭਗ ਖਤਮ ਹੋਣ ਵਾਲੇ ਹਨ ਅਤੇ ਇਨ੍ਹਾਂ ਕੈਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੰਮ ਕਰਵਾ ਲਏ ਜਾਣ ਤਾਂ ਜੋ ਘਰ ਬੈਠੇ ਹੀ ਕੰਮ ਕਰਵਾਉਣ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਵੀ ਬਚ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Scroll to Top