Partap Bajwa

CM ਭਗਵੰਤ ਮਾਨ ਦੀ ਚੁਣੌਤੀ ਸਵੀਕਾਰ, ਜਿੱਥੋਂ ਚੋਣ ਲੜਨਗੇ ਉਨ੍ਹਾਂ ਖ਼ਿਲਾਫ਼ ਚੋਣ ਲੜਾਂਗਾ: ਪ੍ਰਤਾਪ ਬਾਜਵਾ

ਚੰਡੀਗੜ੍ਹ, 04 ਮਾਰਚ 2024: 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਨ ਸਭਾ ‘ਚ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ‘ਚੋਂ ਵਾਕਆਊਟ ਕਰ ਦਿੱਤਾ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਧਾਨ ਸਭਾ ਵਿਚ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ।

ਬਾਜਵਾ (Partap Bajwa) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਜੇਕਰ ਪੰਜਾਬ ਦੇ ਲੋਕ ਸਿਰ ’ਤੇ ਤਾਜ ਪਹਿਨਾ ਸਕਦੇ ਹਨ ਤਾਂ ਉਹ ਉਤਾਰ ਵੀ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਭਗਵੰਤ ਮਾਨ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਕਿ ਜਿੱਥੋਂ ਉਹ ਚੋਣ ਲੜਨਗੇ ਮੈਂ ਵੀ ਉਸੇ ਖ਼ੇਤਰ ਤੋਂ ਚੋਣ ਮੈਦਾਨ ਵਿਚ ਉਤਰਾਂਗਾ। ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਦੇ ਹਲਕਾ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਅਪਮਾਨਜਨਕ ਟਿੱਪਣੀ ਕਰਨ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ।

Scroll to Top