July 4, 2024 11:46 pm
Partap Singh Bajwa

ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਤੋਂ ਕੀਤਾ ਮੁਅੱਤਲ

ਚੰਡੀਗੜ੍ਹ, 6 ਮਾਰਚ 2024: ਪੰਜਾਬ ਵਿਧਾਨ ਸਭਾ ‘ਚ ਬੋਲਣ ਲਈ ਸਮੇਂ ਦੀ ਮੰਗ ਕਰ ਰਹੇ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ। ਜਿਸ ਤੋਂ ਬਾਅਦ ਸਪੀਕਰ ਦੇ ਹੁਕਮਾਂ ‘ਤੇ ਮਾਰਸ਼ਲ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ (Partap Singh Bajwa) ਤੋਂ ਇਲਾਵਾ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ ਹੈ। ਹੰਗਾਮੇ ਕਾਰਨ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਮਾਰਸ਼ਲਾਂ ਨੂੰ ਅੰਦਰ ਬੁਲਾਇਆ ਅਤੇ ਮਾਰਸ਼ਲਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਸਦਨ ਵਿਚੋਂ ਬਾਹਰ ਕੱਢ ਦਿੱਤਾ। ਜਿਕਰਯੋਗ ਹੈ ਕਿ ਸੰਦੀਪ ਜਾਖੜ ਨੂੰ ਛੱਡ ਕੇ ਬਾਕੀ ਸਾਰੇ ਵਿਧਾਇਕਾਂ ਵਿਰੁੱਧ ਕਾਰਵਾਈ ਕੀਤੀ ਹੈ।

ਕਾਂਗਰਸ ਆਗੂਆਂ ਨੇ ਸਮਾਂ ਨਾ ਦੇਣ ‘ਤੇ ਸਦਨ ‘ਚ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਬੋਲਣ ਲਈ 28 ਮਿੰਟ ਦਿੱਤੇ ਗਏ ਸਨ। ਉਸ ਸਮੇਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲਿਆ ਸੀ। ਰਾਜਾ ਵੜਿੰਗ ਨੇ ਕਿਹਾ ਸਾਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ |