ਚੰਡੀਗੜ੍ਹ, 8 ਮਾਰਚ 2024: ਪੰਜਾਬ ਸਰਕਾਰ ਦੀ ਮੰਤਰੀ ਮੰਡਲ (Punjab Cabinet) ਦੀ ਬੈਠਕ ਭਲਕੇ ਯਾਨੀ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਪੰਜਾਬ ਸਰਕਾਰ ਨੇ ਬਜਟ ਇਜਲਾਸ ਦੇ ਅੱਧ ਵਿੱਚ ਬੈਠਕ ਬੁਲਾਈ ਹੈ। ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਸਕਦੀ ਹੈ। ਇਸ ਦੌਰਾਨ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਬੈਠਕ ਵਿੱਚ ਬੀਬੀਆਂ ਨੂੰ ਇੱਕ ਹਜ਼ਾਰ ਰੁਪਏ ਦੇਣ ਸੰਬੰਧੀ ਕੋਈ ਫੈਸਲਾ ਲੈ ਸਕਦੇ ਹਨ |
ਅਗਸਤ 30, 2025 9:47 ਬਾਃ ਦੁਃ