library

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਾਣਕਪੁਰ ਕੱਲਰ ਵਿਖੇ ਬਣਨ ਵਾਲੀ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ

ਐਸ.ਏ.ਐਸ ਨਗਰ 08 ਮਾਰਚ 2024: ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦਾ ਧਿਆਨ ਪੜ੍ਹਾਈ ਵੱਲ ਲਗਾਉਣ ਲਈ ਸੂਬੇ ਵਿੱਚ ਆਧੁਨਿਕ ਲਾਇਬ੍ਰੇਰੀਆਂ (library) ਬਣਾਈਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਵਿੱਖੇ 6 ਲਾਇਬ੍ਰੇਰੀਆਂ ਤੁਰੰਤ ਬਣਾਈਆਂ ਜਾ ਰਹੀਆਂ ਹਨ।

ਜਿਨ੍ਹਾਂ ਵਿੱਚੋਂ ਪਿੰਡ ਮੌਲੀ ਬੈਦਵਾਣ, ਪਿੰਡ ਭਾਗੋਮਾਜਰਾ ਅਤੇ ਪਿੰਡ ਮੌਜਪੁਰ ਦਾ ਨੀਂਹ ਪੱਥਰ 27 ਫ਼ਰਵਰੀ 2024 ਨੂੰ ਰੱਖਿਆ ਜਾ ਚੁੱਕਿਆ ਹੈ ਅਤੇ ਪਿੰਡ ਮਾਣਕਪਰ ਕੱਲਰ ਵਿਖੇ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਅੱਜ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਰੱਖਿਆ ਗਿਆ। ਇਸ ਲਾਇਬ੍ਰੇਰੀ ਦੀ ਇਮਾਰਤ ਦੇ ਨਿਰਮਾਣ ‘ਤੇ ਕੁੱਲ 30.01 ਲੱਖ ਰੁਪਏ ਖਰਚ ਆਉਣਗੇ।

ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਸਥਾਪਤ ਕਰਨਾ ਇਸ ਕੜੀ ਦਾ ਇੱਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ (library) ਦੇ ਵਿੱਚ ਕਿਤਾਬਾਂ, ਮੈਗਜ਼ੀਨ, ਅਖ਼ਬਾਰ ਅਤੇ ਹੋਰ ਪੜ੍ਹਨ ਯੋਗ ਸਮੱਗਰੀ ਉਪਲਬਧ ਕਰਵਾਈ ਜਾਵੇਗੀ ਤਾਂ ਜੋ ਨੌਜਵਾਨ ਤਬਕਾ ਨਸ਼ਿਆਂ ਅਤੇ ਗਲਤ ਸੰਗਤ ਵਿੱਚ ਪੈਣ ਦੀ ਬਜਾਏ ਆਪਣੇ ਹੱਥਾਂ ਵਿੱਚ ਕਿਤਾਬ ਫੜ ਕੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਣ | ਉਨ੍ਹਾਂ ਕਿਤਾਬਾਂ ਸਾਡੀ ਸੋਚ ਅਤੇ ਗਿਆਨ ਦੇ ਦਾਇਰੇ ਨੂੰ ਵੀ ਵਿਸ਼ਾਲ ਕਰਦੀਆਂ ਹਨ।

 

ਇਸ ਤੋਂ ਇਲਾਵਾ ਹਲਕਾ ਵਿਧਾਇਕ ਵੱਲੋਂ ਅੱਜ ਪਿੰਡ ਸਿਆਊ ਵਿਖੇ 5.11 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਤੱਕ ਐਸ.ਏ.ਐਸ. ਨਗਰ ਬਲਾਕ ਵਿੱਖੇ ਇਹ ਯੂਨਿਟ 19 ਪਿੰਡਾਂ ਵਿੱਚ ਲਗਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਯੂਨਿਟ ਹੋਰ ਪਿੰਡਾਂ ਵਿੱਚ ਵੀ ਲਗਾਏ ਜਾਣਗੇ।

May be an image of 9 people and text

ਇਸ ਯੂਨਿਟ ਦੇ ਫ਼ਾਇਦੇ ਦੱਸਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਯੂਨਿਟ ਦੇ ਲੱਗਣ ਨਾਲ ਪਿੰਡ ਵਿੱਚੋਂ ਕੂੜੇ ਦੀ ਸਾਂਭ ਸੰਭਾਲ ਦੀ ਸਮੱਸਿਆ ਦੂਰ ਹੋ ਜਾਵੇਗੀ ਕਿਉਂਕਿ ਪਿੰਡ ਦੇ ਹਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰ ਕੇ ਇਸ ਯੂਨਿਟ ਤੱਕ ਪਹੁੰਚਾਇਆ ਜਾਵੇਗਾ, ਜਿੱਥੇ ਇਸ ਦੀ ਕੰਪੋਸਟਿੰਗ ਰਾਹੀਂ ਖਾਦ ਬਣਾਈ ਜਾਵੇਗੀ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਘਰਾਂ ਤੋਂ ਕੂੜਾ ਚੁੱਕ ਕੇ ਇਸ ਯੁਨਿਟ ਤੱਕ ਪਹੁੰਚਾਉਣ ਲਈ ਰੇਹੜੀਆਂ, ਡਸਟਬਿਨ ਅਤੇ ਹੋਰ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

Scroll to Top