ਐਸ.ਏ.ਐਸ.ਨਗਰ 14 ਮਾਰਚ2024: ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ (Safe School Vehicle policy) ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾਂ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ । ਇਸ ਸੰਬੰਧ ਵਿੱਚ ਗੱਲ ਕਰਦਿਆਂ ਸ਼੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਕਿਹਾ ਕਿ ਸਕੂਲ ਪ੍ਰਸ਼ਾਸ਼ਨ ਦੁਆਰਾ ਸਕੂਲੀ ਵਾਹਨਾਂ ਦੀ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਲਾਜ਼ਮੀ ਹੈ। ਇਸ ਮੰਤਵ ਤਹਿਤ ਟੀਮ ਦੁਆਰਾ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇੰਸਪੈਕਸ਼ਨ ਟੀਮ ਵਿੱਚੋਂ ਨਵਪ੍ਰੀਤ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਜਨਕ ਰਾਜ (ਇੰਚਾਰਜ ਟਰ੍ਰੈਫਿਕ ਐਜੂਕੇਸ਼ਨ), ਅਤੇ ਸਿਖਿੱਆ ਵਿਭਾਗ ਦੁਆਰਾ ਗੁਰਕੁਲ ਵਰਲਡ ਸਕੂਲ, ਸੈਕਟਰ 69, ਮੋਹਾਲੀ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।
ਇਸ ਦੌਰਾਨ ਗੁਰਕੁਲ ਵਰਲਡ ਸਕੂਲ, ਦੀਆਂ 8 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 4 ਬੱਸਾਂ ਦੇ ਚਲਾਨ ਵੀ ਕੀਤੇ ਗਏ, ਇਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ (Safe School Vehicle policy) ਦੀਆਂ ਹਦਾਇਤਾਂ ਸੰਬੰਧੀ ਬੱਸਾਂ ਦੇ ਡਰਾਇਵਰਾਂ ਅਤੇ ਲੇਡੀ ਅਟੈਂਡੈਟ ਨੂੰ ਜਾਣੂੰ ਕਰਵਾਇਆ ਗਿਆ ਅਤੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਰੂਲਜ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਵੱਲੋਂ ਦੱਸਿਆ ਗਿਆ ਕਿ ਇਹ ਚੈਕਿੰਗ ਲਗਾਤਾਰ ਕੀਤੀ ਜਾਵੇਗੀ ਸੋ ਸਕੂਲ ਪ੍ਰਬੰਧਕਾਂ ਦੁਆਰਾ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਦੀ ਪੂਰਨ ਤੌਰ ਤੇ ਪਾਲਣਾ ਕੀਤੀ ਜਾਵੇ।