ਚੰਡੀਗੜ੍ਹ, 15 ਮਾਰਚ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ | ਇਸ ਕਾਨੂੰਨੀ ਨੋਟਿਸ ‘ਚ ਭਗਵੰਤ ਮਾਨ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫ਼ੀ ਮੰਗਣ ਲਈ ਆਖਿਆ ਹੈ। ਸੁਖਬੀਰ ਬਾਦਲ ਨੇ ਕਿਹਾ ਅਜਿਹਾ ਨਾ ਕਰਨ ‘ਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਵੇਗਾ।
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੁੱਖ ਵਿਲਾਸ ਨੂੰ ਲੈ ਕੇ ਬਾਦਲ ਪਰਿਵਾਰ ‘ਤੇ ਦੋਸ਼ ਲਾਏ ਸਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਸੀ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੇ ਨਿਰਮਾਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਪੱਖ ਵਿੱਚ ਨਿਯਮਾਂ ਨੂੰ ਤੋੜਿਆ-ਮਰੋੜਿਆ ਗਿਆ ਸੀ ।