ਫਾਜ਼ਿਲਕਾ 18 ਮਾਰਚ 2024: ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫਾਜ਼ਿਲਕਾ (Fazilka) ਦੀ ਹਦੂਦ ਅੰਦਰ ਤੇ ਕਾਨੂੰਨ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ.ਏ.ਐਸ ਜ਼ਿਲ੍ਹਾ ਫਾਜਿਲਕਾ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੇ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਹਥਿਆਰ ਅਤੇ ਵਿਸਫੋਟਕ ਸਮਗਰੀ, ਕਿਰਪਾਣ, ਕਿਰਚਾ, ਭਾਲੇ, ਟੋਕੇ, ਚਾਕੂ ਆਦਿ ਦੀ ਵਰਤੋ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ।
ਇਸ ਲਈ ਜ਼ਿਲ੍ਹਾ ਫਾਜ਼ਿਲਕਾ (Fazilka) ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਮੰਜੂਰਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ। ਇਹ ਹੁਕਮ 6 ਜੂਨ 2024 ਤੱਕ ਲਾਗੂ ਰਹਿਣਗੇ।
ਉਹਨਾਂ ਕਿਹਾ ਕਿ ਇਹ ਹੁਕਮ ਆਰਮੀ ਪਰਸਨ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ,ਸਪੋਰਟਸ ਪਰਸਨ(ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਇਵੈਂਟ ਵਿੱਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੂੰ ਜੈਡ ਪੁਲਿਸ ਸਕਿਊਰਟੀ ਮਿਲੀ ਹੋਵੇ ਜਾਂ ਜ਼ਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾ ਕਰਵਾਉਣ ਤੋ ਛੋਟ ਦਿੱਤੀ ਜਾਂਦੀ ਹੈ।