ਚੰਡੀਗੜ੍ਹ, 20 ਮਾਰਚ 2024: ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ (Poisonous liquor) ਪੀਣ ਨਾਲ ਚਾਰ ਜਣਿਆਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਮੁਤਾਬਕ ਚਾਰੇ ਦੋਸਤਾਂ ਨੇ ਰਾਤ ਨੂੰ ਇਕੱਠੇ ਸ਼ਰਾਬ ਪੀਤੀ, ਰਾਤ ਨੂੰ ਉਹ ਘਰ ਜਾ ਕੇ ਸੌਂ ਗਏ ਪਰ ਸਵੇਰੇ ਨਹੀਂ ਉੱਠੇ।
ਮ੍ਰਿਤਕਾਂ ਵਿੱਚ 2 ਦੀ ਉਮਰ 32-32 ਸਾਲ, 1 ਦੀ 42 ਸਾਲ ਅਤੇ ਇੱਕ ਦੀ 50 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਪ੍ਰਸ਼ਾਸਨ ਸਵੇਰੇ ਮੌਕੇ ‘ਤੇ ਪਹੁੰਚ ਗਿਆ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸੰਗਰੂਰ ਭੇਜ ਦਿੱਤਾ ਗਿਆ ਹੈ।