Gurwinder Singh alias Baba

ਗੁਰਦਾਸਪੁਰ ‘ਚ NIA ਦੀ ਕਾਰਵਾਈ, ਗੁਰਵਿੰਦਰ ਸਿੰਘ ਉਰਫ ਬਾਬਾ ਦੀ ਜਾਇਦਾਦ ਕੀਤੀ ਕੁਰਕ

ਗੁਰਦਾਸਪੁਰ, 20 ਮਾਰਚ 2024: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਗੁਰਦਾਸਪੁਰ ਦੇ ਪਿੰਡ ਪੀਰਾਬਾਗ ਵਿਖੇ ਦਸਤਕ ਦਿੱਤੀ ਅਤੇ ਗੁਰਦਾਸਪੁਰ ਨਾਲ ਸਬੰਧਤ ਗੁਰਵਿੰਦਰ ਸਿੰਘ ਉਰਫ਼ ਬਾਬਾ (Gurwinder Singh alias Baba) ਦੀ ਜਾਇਦਾਦ ਕੁਰਕ ਕਰ ਲਈ ਹੈ । ਐਨ.ਆਈ.ਏ ਟੀਮ ਨੇ ਗੁਰਵਿੰਦਰ ਸਿੰਘ ਉਰਫ਼ ਬਾਬਾ ਦੇ ਹਿੱਸੇ ਆਉਂਦੀ ਜ਼ਮੀਨ ਨੂੰ ਵਿਸ਼ੇਸ਼ ਐਨ.ਆਈ.ਏ ਅਦਾਲਤ ਮੋਹਾਲੀ ਵੱਲੋਂ ਜਾਰੀ ਹੁਕਮ ਦੇ ਮੁਤਾਬਕ ਯੂ.ਏ.ਪੀ.ਏ. ਦੀ ਧਾਰਾ 33 ਤਹਿਤ ਕੁਰਕ ਕਰ ਕਰ ਲਈ ਹੈ | ਐਨਆਈਏ ਟੀਮ ਨਾਲ ਪੁੱਜੇ ਮਾਲ ਵਿਭਾਗ ਦੇ ਕੰਗਨ ਰੋਸ਼ਨ ਲਾਲ ਨੇ ਦੱਸਿਆ ਕਿ ਪਿੰਡ ਪੀਰਾਬਾਗ ਦੀ 9 ਮਰਲੇ ਜ਼ਮੀਨ ਅਤੇ ਪਿੰਡ ਸਲੇਮਪੁਰ ਅਰਾਈਆਂ ਦੀ 7 ਮਰਲੇ ਜ਼ਮੀਨ ਦੀ 2 ਕਨਾਲ ਜ਼ਮੀਨ ਕੁਰਕ ਕੀਤੀ ਗਈ ਹੈ।

ਇਸੇ ਜਾਣਕਾਰੀ ਅਨੁਸਾਰ ਐਨ.ਆਈ.ਏ (NIA) ਦੀ ਟੀਮ ਵੱਲੋਂ ਇਹ ਕਾਰਵਾਈ ਕਾਮਰੇਡ ਬਲਵਿੰਦਰ ਸਿੰਘ ਸੰਧੂ (Gurwinder Singh alias Baba)  ਦੇ ਕਤਲ ਕੇਸ ਵਿੱਚ ਕੀਤੀ ਗਈ ਹੈ। ਐਨ.ਆਈ.ਏ ਨੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਕੇਸ ਵਿੱਚ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਨਾਮਜ਼ਦ ਕੀਤਾ ਸੀ।ਅਕਤੂਬਰ 2020 ਵਿੱਚ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਦਾ ਜ਼ਿਲ੍ਹਾ ਤਰਨ ਤਾਰਨ ਹੈ। ਉਸ ਦਾ ਪਿੰਡ ਭਿੱਖੀਵਿੰਡ ਵਿਖੇ ਉਨ੍ਹਾਂ ਦੇ ਘਰ ਕਤਲ ਕਰ ਦਿੱਤਾ ਗਿਆ ਸੀ ।

ਇਸ ਸਬੰਧੀ ਥਾਣਾ ਭਿੱਖੀਵਿੰਡ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਕੇਸ ਐਨਆਈਏ ਨੂੰ ਸੌਂਪ ਦਿੱਤਾ ਗਿਆ ਸੀ। ਗੁਰਵਿੰਦਰ ਬਾਬਾ ’ਤੇ ਬਦਮਾਸ਼ ਸੁਖਪ੍ਰੀਤ ਸਿੰਘ ਉਰਫ਼ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦਾ ਸਾਥੀ ਹੋਣ ਦਾ ਦੋਸ਼ ਸੀ ਅਤੇ ਉਸ ਨੇ ਗੋਲੀ ਚਲਾਉਣ ਵਾਲਿਆਂ ਨੂੰ ਹਥਿਆਰ ਮੁਹੱਈਆ ਕਰਵਾਉਣ ਅਤੇ ਬਲਵਿੰਦਰ ਸਿੰਘ ਸੰਧੂ ਦੇ ਕਤਲ ਵਿੱਚ ਅਹਿਮ ਭੂਮਿਕਾ ਦਾ ਦੋਸ਼ ਸੀ |

ਇਸ ਲਈ ਪੰਜਾਬ ਪੁਲਿਸ ਨੇ ਗੁਰਵਿੰਦਰ ਸਿੰਘ ਉਰਫ ਬਾਬਾ ਅਤੇ ਉਸਦੇ ਦੋ ਸਾਥੀਆਂ ਸੰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ 9 ਅਗਸਤ 2022 ਨੂੰ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਉਰਫ ਸੰਧੂ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕੋਲੋਂ ਇੱਕ ਖੇਤ ਵਿੱਚੋਂ ਆਰਡੀਐਕਸ, ਆਈਈਡੀ, ਹੈਂਡ ਗ੍ਰੇਨੇਡ, 37 ਲੱਖ ਰੁਪਏ, 634 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।ਉਦੋਂ ਤੋਂ ਹੀ ਐਨਆਈਏ ਟੀਮ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Scroll to Top