ਚੰਡੀਗੜ੍ਹ, 21 ਮਾਰਚ 2024: ਆਈਏਐਸ ਹਿਮਾਂਸ਼ੂ ਅਗਰਵਾਲ (IAS Himanshu Aggarwal) ਨੂੰ ਡਿਪਟੀ ਕਮਿਸ਼ਨਰ ਜਲੰਧਰ ਅਤੇ ਆਈਏਐਸ ਵਿਸ਼ੇਸ਼ ਸਾਰੰਗਲ (IAS Vishesh Sarangal) ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਅਹੁਦੇ ’ਤੇ ਤਬਦੀਲ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਭਾਰਤੀ ਚੋਣ ਕਮਿਸ਼ਨ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਸਬੰਧੀ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਮੌਜੂਦਾ ਤਾਇਨਾਤੀ ਤੋਂ ਹਟਾ ਕੇ ਕਿਸੇ ਹੋਰ ਥਾਂ ’ਤੇ ਤਬਦੀਲ ਕੀਤਾ ਜਾਵੇ, ਜੋ ਉਸ ਦਾ ਗ੍ਰਹਿ ਜ਼ਿਲ੍ਹਾ ਨਹੀਂ ਹੈ।
ਜੂਨ 9, 2026 10:44 ਪੂਃ ਦੁਃ




