ਚੰਡੀਗੜ੍ਹ, 22 ਮਾਰਚ 2024: ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ‘ਚ ਆਮ ਆਦਮੀ ਪਾਰਟੀ ਵਿਰੋਧ ਪ੍ਰਦਰਸ਼ਨ ਕਰੇਗੀ । ਆਬਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਵੀ ਭਖ ਗਈ ਹੈ। ਆਮ ਆਦਮੀ ਪਾਰਟੀ ਦੇ ਵਰਕਰ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦੇਣਗੇ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਆਗੂ ਤੇ ਸਮਰਥਕ ਦਿੱਲੀ ਪਹੁੰਚ ਚੁੱਕੇ ਹਨ। ਉਹ ਉੱਥੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਧਰਨੇ ਵਿੱਚ ਹਿੱਸਾ ਲੈਣਗੇ।
ਆਮ ਆਦਮੀ ਪਾਰਟੀ ਦੇ ਸਾਰੇ ਆਗੂ ਅਤੇ ਸਮਰਥਕ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ ਹੈ। ਇਸ ਤੋਂ ਇਲਾਵਾ ਮੰਤਰੀ ਲਾਲਚੰਦ ਕਟਾਰੂਚੱਕ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਗ੍ਰਿਫਤਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ।
ਬੀਤੀ ਰਾਤ ਈਡੀ ਨੇ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ ।