ਸੰਗਰੂਰ, 22 ਮਾਰਚ 2024: ਪਿਛਲੇ ਦਿਨ ਦਿੜ੍ਹਬਾ ਦੇ ਪਿੰਡ ਗੁਜਰਾਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਜੋ 8 ਵਿਅਕਤੀਆਂ ਦੀ ਮੌਤ ਹੋਈ ਹੈ ਅਤੇ ਚਾਰ ਵਿਅਕਤੀਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ | ਇਸਦੇ ਰੋਸ਼ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਨੇ ਇਨਸਾਫ਼ ਦੇ ਲਈ ਸੰਗਰੂਰ ਦੇ ਡੀਸੀ ਦਫਤਰ ਦੇ ਸਾਹਮਣੇ ਧਰਨਾ ਲਗਾਇਆ।
ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੇ ਪਿਓ ਨੇ ਠੇਕੇ ਤੋਂ ਲੈ ਕੇ ਹੀ ਸ਼ਰਾਬ ਪੀਤੀ ਸੀ ਪਰ ਫਿਰ ਵੀ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ ਕਿ ਠੇਕੇ ਤੋਂ ਨਕਲੀ ਸ਼ਰਾਬ ਮਿਲ ਰਹੀ ਸੀ, ਜਿਸ ਕਾਰਨ ਉਹਨਾਂ ਦੇ ਘਰਦਿਆਂ ਦੀ ਮੌਤ ਹੋਈ ਹੈ | ਉਹਨਾਂ ਕਿਹਾ ਕਿ ਉਹ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਇਸ ਮਾਮਲੇ ‘ਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ | ਜਿਸ ਕਰਕੇ ਉਨ੍ਹਾਂ ਨੇ ਅੱਜ ਸੰਗਰੂਰ ਦੇ ਡੀਸੀ ਦਫਤਰ ਦੇ ਸਾਹਮਣੇ ਆਪਣੀ ਮੰਗਾਂ ਨੂੰ ਲੈ ਕੇ ਧਰਨਾ ਲਾਇਆ ਹੈ। ਉਹਨਾਂ ਨੇ ਨਾਲ ਹੀ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਵੀ ਮੰਗ ਕੀਤੀ ਗਈ ਹੈ |