ਚੰਡੀਗੜ੍ਹ, 22 ਮਾਰਚ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤਾਇਨਾਤੀਆਂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤਾਇਨਾਤ ਕੀਤਾ ਗਿਆ ਹੈ।
ਜਨਵਰੀ 20, 2026 12:42 ਬਾਃ ਦੁਃ




