ਚੰਡੀਗੜ੍ਹ, 25 ਮਾਰਚ 2024: ਅੱਜ ਦੇਸ਼ ਭਰ ਵਿੱਚ ਹੋਲੀ ਦਾ ਤਿਓਹਾਰ ਧੂਮਧਾਮ ਅਤੇ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਬਾਜ਼ਾਰਾਂ ਵਿੱਚ ਭਾਰੀ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੌਰਾਨ ਹੋਲੀ ਦੀਆਂ ਦੇਸ਼ ਦੀਆਂ ਸ਼ਖ਼ਸੀਅਤਾਂ ਲੋਕਾਂ ਨੂੰ ਸ਼ੁਭਕਾਮਨਾਵਾਂ ਦੇ ਰਹੀਆਂ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ।
ਰਾਸ਼ਟਰਪਤੀ ਨੇ ਕਿਹਾ, ‘‘ਹੋਲੀ ਦੇ ਸ਼ੁਭ ਤਿਉਹਾਰ ਮੌਕੇ ਮੈਂ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਾਰੇ ਭਾਰਤੀਆਂ ਨੂੰ ਸ਼ੁਭਕਾਮਨਾਵਾਂ ਦਿੰਦੀ ਹਾਂ।’’ ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਹੋਲੀ ਦੇ ਤਿਉਹਾਰ ਦੀ ਭਾਵਨਾ ਨੂੰ ਕਾਇਮ ਰੱਖਦਿਆਂ ਕਿਹਾ, ‘‘ਹੋਲੀ ਇੱਕ ਖੁਸ਼ੀ ਦਾ ਤਿਉਹਾਰ ਹੈ, ਜੋ ਸਾਡੇ ਜੀਵਨ ਵਿੱਚ ਉਮੀਦ ਅਤੇ ਉਤਸ਼ਾਹ ਭਰਦਾ ਹੈ। ਹੋਲੀ ਦੇ ਵੱਖ ਵੱਖ ਰੰਗ ਸਾਡੇ ਦੇਸ਼ ਦੀ ਵਿਭਿੰਨਤਾ ਦਾ ਪ੍ਰਤੀਕ ਹਨ।
ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ ਵਾਸੀਆਂ ਨੂੰ ਹੋਲੀ ਦੀ ਮੁਬਾਰਕਬਾਦ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੋਲੀ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਤੁਹਾਡੀ ਜਿੰਦਗੀ ਵਿੱਚ ਖੁਸ਼ੀਆਂ ਅਤੇ ਉਤਸ਼ਾਹ ਦੇ ਰੰਗ ਹਮੇਸ਼ਾ ਛਾਏ ਰਹਿਣ। ਤੁਹਾਨੂੰ ਸਾਰਿਆਂ ਨੂੰ ਹੋਲੀ ਦੀਆਂ ਬਹੁਤ ਬਹੁਤ ਮੁਬਾਰਕਾਂ ਤੇ ਹੋਲੀ ਦੀਆਂ ਸ਼ੁਭਕਾਮਨਾਵਾਂ।