Arvind Kejriwal

CM ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਵੱਲੋਂ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 04 ਅਪ੍ਰੈਲ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ |

ਨਿਊਜ਼ ਏਜੰਸੀ ਏਐਨਆਈ ਦੇ ਮੁਤਾਬਕ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ਾਂ ਦੀ ਮੰਗ ਵਾਲੀ ਇੱਕ ਹੋਰ ਜਨਹਿੱਤ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਲੀਲਾਂ ਦੌਰਾਨ ਦਿੱਲੀ ਹਾਈ ਕੋਰਟ ਨੇ ਜ਼ੁਬਾਨੀ ਟਿੱਪਣੀਆਂ ਕਰਦਿਆਂ ਕਿਹਾ ਕਿ ਕਈ ਵਾਰ ਵਿਅਕਤੀਗਤ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ।

ਅਦਾਲਤ ਨੇ ਕਿਹਾ ਸੀ ਕਿ ਇਸ ਵਿੱਚ ਨਿਆਂਇਕ ਦਖਲਅੰਦਾਜ਼ੀ ਨਹੀਂ ਕੀਤੀ ਜਾ ਸਕਦੀ। ਅਦਾਲਤ ਨੇ ਵੀਰਵਾਰ ਨੂੰ ਜਨਹਿੱਤ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਕਿ ਅਸੀਂ ਕਿਵੇਂ ਕਹਿ ਸਕਦੇ ਹਾਂ ਕਿ ਸਰਕਾਰ ਕੰਮ ਨਹੀਂ ਕਰ ਰਹੀ ਹੈ। ਉਪ ਰਾਜਪਾਲ ਫੈਸਲੇ ਲੈਣ ਦੇ ਸਮਰੱਥ ਹੈ।

Scroll to Top