ਚੰਡੀਗ੍ਹੜ, 04 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ ਵਿੱਚ ਅੱਜ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ (Jagdish Singh Garcha) ਅਤੇ ਉਨ੍ਹਾਂ ਦੇ ਸਾਥੀ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ । ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਜਾ ਕੇ ਜਗਦੀਸ਼ ਸਿੰਘ ਗਰਚਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਕੀਤਾ । ਜਿਕਰਯੋਗ ਹੈ ਕਿ ਜਗਦੀਸ਼ ਗਰਚਾ ਨੇ 2020 ‘ਚ ਅਕਾਲੀ ਦਲ ਤੋਂ ਵੱਖ ਹੋ ਕੇ ਅਕਾਲੀ ਦਲ ਸੰਯੁਕਤ ਨਾਲ ਜਾ ਮਿਲੇ ਸਨ |
ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਅਕਾਲੀ ਦਲ ਸੰਯੁਕਤ ਦਾ ਰਲੇਵਾਂ ਹੋ ਗਿਆ ਸੀ | ਇਸਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੀ ਅਕਾਲੀ ਦਲ ‘ਚ ਵਾਪਸੀ ਕਰ ਚੁੱਕੀ ਹੈ |




