Aam Aadmi Party

ਆਮ ਆਦਮੀ ਪਾਰਟੀ ਨੇ ਭੰਡਾਰੀ ਪੁੱਲ ‘ਤੇ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਕੀਤੀ ਭੁੱਖ ਹੜਤਾਲ

ਅੰਮ੍ਰਿਤਸਰ, 7 ਅਪ੍ਰੈਲ 2024: ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਕਰਕੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਟਕੜ ਕਲਾਂ ਵਿਖੇ ਇੱਕ ਦਿਨ ਦੀ ਭੁੱਖ ਹੜਤਾਲ ਰੱਖੀ ਗਈ ਹੈ |

ਅੰਮ੍ਰਿਤਸਰ ਦੇ ਭੰਡਾਰੀ ਪੁੱਲ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਤੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਐਮਐਲਏ ਡਾਕਟਰ ਅਜੇ ਗੁਪਤਾ ਵੱਲੋਂ ਭੰਡਾਰੀ ਪੁੱਲ ‘ਤੇ ਬੈਠ ਕੇ ਇੱਕ ਦਿਨ ਦੀ ਭੁੱਖ ਹੜਤਾਲ ਰੱਖੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਰਫ ਇਸ ਲਈ ਜੇਲ੍ਹ ਚ ਭੇਜਿਆ ਗਿਆ ਹੈ ਕਿਉਂਕਿ ਭਾਜਪਾ ਦੇ ਖ਼ਿਲਾਫ਼ ਅਰਵਿੰਦ ਕੇਜਰੀਵਾਲ ਮਜਬੂਤੀ ਨਾਲ ਆਵਾਜ਼ ਚੁੱਕ ਰਹੇ ਸੀ।

ਭਾਜਪਾ ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਨੂੰ ਜੇਲ੍ਹ ਵਿੱਚ ਭੇਜ ਕਿ ਆਪ ਦਾ ਮਨੋਬਲ ਤੋੜਨਾ ਚਾਹੁੰਦੀ | ਲੇਕਿਨ ਆਪ ਦਾ ਮਨੋਬਲ ਪਹਿਲਾਂ ਨਾਲੋਂ ਵੀ ਦੁੱਗਣਾ ਵਧੇਗਾ | ਉਹਨਾਂ ਨੇ ਕਿਹਾ ਕਿ ਭਾਜਪਾ ਲਗਾਤਾਰ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਆਪਣੇ ਵੱਲ ਖਿੱਚਣ ਦੇ ਲਈ ਅਪਰੇਸ਼ਨ ਲੋਟਸ ਚਲਾ ਰਹੀ ਹੈ |ਜਿਸ ਤਹਿਤ ਉਹਨਾਂ ਨੂੰ ਵੀ ਫੋਨ ਆ ਚੁੱਕਾ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਜਿੱਥੇ ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾ ਰਹੇ ਸਨ ਤਾਂ ਭਾਜਪਾ ਵੱਲੋਂ ਕਿਸਾਨਾਂ ਨੂੰ ਰੋਕ ਲਿਆ ਗਿਆ ਅਤੇ ਹੁਣ ਜਦੋਂ ਭਾਜਪਾ ਦੇ ਉਮੀਦਵਾਰ ਪਿੰਡਾਂ ਵਿੱਚ ਵੋਟ ਮੰਗਣ ਜਾ ਰਹੇ ਹਨ ਤੇ ਹੁਣ ਕਿਸਾਨਾਂ ਵੱਲੋਂ ਭਾਜਪਾ ਦੇ ਉਮੀਦਵਾਰਾਂ ਨੂੰ ਰੋਕ ਕਿ ਉਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ

 

Scroll to Top