CSK vs KKR

CSK vs KKR: ਚੇਨਈ ਸੁਪਰ ਕਿੰਗਜ਼ ਦੀ ਘਰੇਲੂ ਮੈਦਾਨ ‘ਤੇ ਲਗਾਤਰ ਤੀਜੀ ਜਿੱਤ, KKR ਨੂੰ 7 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 8 ਅਪ੍ਰੈਲ, 2024: (CSK vs KKR) ਇੰਡੀਅਨ ਪ੍ਰੀਮੀਅਰ ਲੀਗ-2024 (IPL) ਵਿੱਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਨੇ ਤੀਜਾ ਮੈਚ ਜਿੱਤ ਲਿਆ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 22ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 7 ਵਿਕਟਾਂ ਨਾਲ ਹਰਾਇਆ। CSK ਨੇ ਆਪਣੇ ਘਰੇਲੂ ਮੈਦਾਨ ਚੇਪੌਕ ‘ਤੇ ਆਪਣੇ ਸਾਰੇ ਮੈਚ ਜਿੱਤੇ ਹਨ। ਕੇਕੇਆਰ ਨੂੰ ਮੌਜੂਦਾ ਸੀਜ਼ਨ ਵਿੱਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਪਹਿਲਾਂ ਟੀਮ ਨੇ ਲਗਾਤਾਰ 3 ਮੈਚ ਜਿੱਤੇ ਸਨ।

ਸੋਮਵਾਰ ਨੂੰ CSK ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੇਕੇਆਰ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 137 ਦੌੜਾਂ ਬਣਾਈਆਂ। ਰਵਿੰਦਰ ਜਡੇਜਾ ਅਤੇ ਤੁਸ਼ਾਰ ਦੇਸ਼ਪਾਂਡੇ ਨੇ 3-3 ਵਿਕਟਾਂ ਲਈਆਂ। CSK ਨੇ 17.4 ਓਵਰਾਂ ‘ਚ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਟੀਮ ਦੇ ਕਪਤਾਨ ਰੁਤੁਰਾਜ ਗਾਇਕਵਾੜ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਰਵਿੰਦਰ ਜਡੇਜਾ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ।

(CSK vs KKR) ਦੋਵੇਂ ਟੀਮਾਂ ਦੀ ਪਲੇਇੰਗ-11: –

ਚੇਨਈ ਸੁਪਰ ਕਿੰਗਜ਼: ਰੁਤੁਰਾਜ ਗਾਇਕਵਾੜ (ਕਪਤਾਨ), ਰਚਿਨ ਰਵਿੰਦਰਾ, ਅਜਿੰਕਿਆ ਰਹਾਣੇ, ਡੇਰਿਲ ਮਿਸ਼ੇਲ, ਸਮੀਰ ਰਿਜ਼ਵੀ, ਰਵਿੰਦਰ ਜਡੇਜਾ, ਮਹਿੰਦਰ ਸਿੰਘ ਧੋਨੀ (ਵਿਕਟਕੀਪਰ), ਸ਼ਾਰਦੁਲ ਠਾਕੁਰ, ਮੁਸਤਫਿਜ਼ੁਰ ਰਹਿਮਾਨ, ਤੁਸ਼ਾਰ ਦੇਸ਼ਪਾਂਡੇ, ਮਹੇਸ਼ ਤੀਕਸ਼ਣਾ ।

ਕੋਲਕਾਤਾ ਨਾਈਟ ਰਾਈਡਰਜ਼: ਫਿਲ ਸਾਲਟ (ਵਿਕਟਕੀਪਰ), ਸੁਨੀਲ ਨਰਾਇਣ, ਵੈਂਕਟੇਸ਼ ਅਈਅਰ, ਸ਼੍ਰੇਅਸ ਅਈਅਰ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ, ਆਂਦਰੇ ਰਸਲ, ਰਿੰਕੂ ਸਿੰਘ, ਰਮਨਦੀਪ ਸਿੰਘ, ਮਿਸ਼ੇਲ ਸਟਾਰਕ, ਵੈਭਵ ਅਰੋੜਾ, ਵਰੁਣ ਚੱਕਰਵਰਤੀ।

 

Scroll to Top