ਚੰਡੀਗੜ੍ਹ, 9 ਅਪ੍ਰੈਲ 2024: ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਆਸਾਮ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਸੂਬੇ ਦੇ ਲਖੀਮਪੁਰ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ‘ਚ ਚੀਨ ਭਾਰਤ ਦੀ ਇਕ ਇੰਚ ਜ਼ਮੀਨ ‘ਤੇ ਵੀ ਕਬਜ਼ਾ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਲੋਕ ਕਦੇ ਨਹੀਂ ਭੁੱਲਣਗੇ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ 1962 ਵਿੱਚ ਚੀਨੀ ਹਮਲੇ ਦੌਰਾਨ ਅਸਾਮ ਅਤੇ ਅਰੁਣਾਚਲ ਨੂੰ ਇਕੱਲਿਆਂ ਛੱਡ ਦਿੱਤਾ ਸੀ।
ਸ਼ਾਹ (Amit Shah) ਨੇ ਕਿਹਾ, ਜਦੋਂ ਚੀਨ ਨੇ ਹਮਲਾ ਕੀਤਾ… ਲੜਨ ਦੀ ਬਜਾਏ ਜਵਾਹਰ ਲਾਲ hਨੇ ਅਸਾਮ ਨੂੰ ਅਲਵਿਦਾ ਕਹਿ ਦਿੱਤਾ ਸੀ। ਨੇ ਅਸਾਮ ਛੱਡ ਦਿੱਤਾ ਸੀ। ਪਰ ਨਰਿੰਦਰ ਮੋਦੀ ਦੀ ਸਰਕਾਰ ਵਿਚ ਚੀਨ ਦੇਸ਼ ਦੀ ਇਕ ਇੰਚ ਜ਼ਮੀਨ ‘ਤੇ ਵੀ ਕਬਜ਼ਾ ਨਹੀਂ ਕਰ ਸਕਿਆ। ਇਸ ਤਰ੍ਹਾਂ ਦਾ ਸ਼ਾਸਨ ਨਰਿੰਦਰ ਮੋਦੀ ਨੇ ਦਿੱਤਾ ਹੈ। ਉਨ੍ਹਾਂ ਕਿਹਾ, ਅਰੁਣਾਚਲ ਅਤੇ ਅਸਮ 1962 ਨੂੰ ਕਦੇ ਨਹੀਂ ਭੁੱਲ ਸਕਦੇ।
ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਬੰਗਲਾਦੇਸ਼ ਨਾਲ ਲੱਗਦੀ ਦੇਸ਼ ਦੀ ਸਰਹੱਦ ਨੂੰ ਵੀ ਸੁਰੱਖਿਅਤ ਕੀਤਾ ਅਤੇ ਘੁਸਪੈਠ ਨੂੰ ਰੋਕਿਆ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਸਾਮ ਦੇਸ਼ ਦੇ ਹੋਰਨਾਂ ਸੂਬਿਆਂ ਵਾਂਗ ਵਿਕਸਤ ਸੂਬਾ ਬਣ ਜਾਵੇਗਾ।