Bibhav Kumar

CM ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ ਅਹੁਦੇ ਤੋਂ ਹਟਾਇਆ

ਚੰਡੀਗੜ੍ਹ, 11 ਅਪ੍ਰੈਲ 2024: ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਵਿਜੀਲੈਂਸ ਵਿਭਾਗ ਨੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਬਿਭਵ ਕੁਮਾਰ (Bibhav Kumar) ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬਿਭਵ ਕੁਮਾਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਵਿਜੀਲੈਂਸ ਵਿਭਾਗ ਨੇ ਰਿਸ਼ਵ ਕੁਮਾਰ ਦੀ ਨਿਯੁਕਤੀ ਨੂੰ ਸਹੀ ਨਹੀਂ ਸਮਝਿਆ। ਵਿਜੀਲੈਂਸ ਵਿਭਾਗ ਦੇ ਵਿਸ਼ੇਸ਼ ਸਕੱਤਰ ਵਾਈਵੀਵੀਜੇ ਰਾਜਸ਼ੇਖਰ ਨੇ ਇਹ ਹੁਕਮ ਜਾਰੀ ਕੀਤੇ ਹਨ।

ਵਿਜੀਲੈਂਸ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਿਭਵ ਕੁਮਾਰ ਦੀ ਨਿਯੁਕਤੀ ਲਈ ਨਿਰਧਾਰਤ ਪ੍ਰਕਿਰਿਆ ਅਤੇ ਨਿਯਮਾਂ ਦੀ ਇਮਾਨਦਾਰੀ ਨਾਲ ਪਾਲਣਾ ਨਹੀਂ ਕੀਤੀ ਗਈ। ਇਸ ਲਈ ਅਜਿਹੀ ਨਿਯੁਕਤੀ ਗੈਰ-ਕਾਨੂੰਨੀ ਅਤੇ ਅਵੈਧ ਹੈ। ਜਿਕਰਯੋਗ ਹੈ ਕਿ ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਈਡੀ ਨੇ ਬਿਭਵ ਕੁਮਾਰ ਤੋਂ ਕਈ ਵਾਰ ਪੁੱਛਗਿੱਛ ਕੀਤੀ ਹੈ। ਸੋਮਵਾਰ ਨੂੰ ਵੀ ਈਡੀ ਨੇ ਬਿਭਵ ਕੁਮਾਰ (Bibhav Kumar) ਨੂੰ ਪੁੱਛਗਿੱਛ ਲਈ ਬੁਲਾਇਆ ਸੀ।

Scroll to Top