Ludhiana

ਲੁਧਿਆਣਾ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 5 ਜੀਅ ਜ਼ਖਮੀ

ਚੰਡੀਗੜ੍ਹ, 11 ਅਪ੍ਰੈਲ 2024: ਪੰਜਾਬ ਦੇ ਲੁਧਿਆਣਾ (Ludhiana) ਦੇ ਸਲੇਮ ਟਾਬਰੀ ਨੀਡਲ ਹਸਪਤਾਲ ਨੇੜੇ ਪੁਰਾਣੀ ਰੰਜਿਸ਼ ਕਾਰਨ 10 ਤੋਂ 15 ਵਿਅਕਤੀਆਂ ਵੱਲੋਂ ਇੱਕ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੀ ਵੀਡੀਓ ਵੀ ਸਾਹਮਣੇ ਆਈ ਹੈ।ਹਮਲਾਵਰਾਂ ਨੇ ਇੱਕ ਪਰਿਵਾਰ ‘ਤੇ ਹਮਲਾ ਕੀਤਾ, ਇਸ ਹਮਲੇ ‘ਚ ਪਰਿਵਾਰ ਦੇ 4 ਤੋਂ 5 ਜੀਅ ਜ਼ਖਮੀ ਹੋਏ ਹਨ।

ਜਾਣਕਾਰੀ ਦਿੰਦਿਆਂ ਪੀੜਤ ਲੈਬ ਟੈਕਨੀਸ਼ੀਅਨ ਰਾਹੁਲ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਕਾਰ ਪਾਰਕਿੰਗ ਨੂੰ ਲੈ ਕੇ ਉਕਤ ਇਲਾਕੇ ਦੇ ਕਿਸੇ ਵਿਅਕਤੀ ਨਾਲ ਝਗੜਾ ਹੋ ਗਿਆ ਸੀ। ਇਸ ਸਬੰਧੀ ਥਾਣਾ ਸਦਰ ਵਿੱਚ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਹੈ। ਉਨ੍ਹਾਂ ‘ਤੇ ਰਾਜ਼ੀਨਾਮਾ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ। ਪੀੜਤ ਨੇ ਪੁਲਿਸ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ |

Scroll to Top