Akali Dal

ਅਕਾਲੀ ਦਲ ਨੇ CM ਭਗਵੰਤ ਮਾਨ ਤੇ MP ਸੰਜੇ ਸਿੰਘ ਖ਼ਿਲਾਫ਼ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ

ਚੰਡੀਗੜ੍ਹ, 11 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ (Akali Dal) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਹੈ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਚੋਣਾਂ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਸ਼ਿਕਾਇਤ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁੱਖ ਵਕੀਲ ਅਤੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਹੈ। ਉਨ੍ਹਾਂ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੀ ਦੁਰਵਰਤੋਂ ਹੋ ਰਹੀ ਹੈ।

ਅਕਾਲੀ ਦਲ (Akali Dal) ਨੇ ਚੋਣ ਜ਼ਾਬਤੇ ਦੀ ਸਿੱਧੀ ਉਲੰਘਣਾ ਦੱਸਦਿਆਂ ਇਸ ਨਾਲ ਸਬੰਧਤ ਕੁਝ ਵੀਡੀਓਜ਼ ਵੀ ਕਮਿਸ਼ਨ ਨੂੰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇ।

Scroll to Top