Mahindergarh

ਮਹਿੰਦਰਗੜ੍ਹ ਜ਼ਿਲੇ ‘ਚ ਸਕੂਲ ਬੱਸ ਹਾਦਸੇ ‘ਤੇ PM ਮੋਦੀ ਤੇ ਅਮਿਤ ਸ਼ਾਹ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਅਪ੍ਰੈਲ 2024: ਹਰਿਆਣਾ ਦੇ ਮਹਿੰਦਰਗੜ੍ਹ (Mahindergarh) ਜ਼ਿਲੇ ‘ਚ ਸਕੂਲ ਬੱਸ ਹਾਦਸੇ ‘ਤੇ ਸਰਕਾਰ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ, ਸਾਬਕਾ ਸੀਐਮ ਆਗੂ ਭੂਪੇਂਦਰ ਹੁੱਡਾ, ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ, ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੂਰਜੇਵਾਲਾ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਕੁਮਾਰੀ ਸ਼ੈਲਜਾ, ਇਨੈਲੋ ਆਗੂ ਅਭੈ ਚੌਟਾਲਾ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਚ 6 ਬੱਚਿਆਂ ਦੀ ਮੌਤ ਹੋ ਗਈ, ਜਦਕਿ 22 ਬੱਚੇ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਐਕਸ ‘ਤੇ ਪੋਸਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ- ਹਰਿਆਣਾ ਦੇ ਮਹਿੰਦਰਗੜ੍ਹ (Mahindergarh) ‘ਚ ਵਾਪਰਿਆ ਬੱਸ ਹਾਦਸਾ ਬੇਹੱਦ ਦਰਦਨਾਕ ਹੈ। ਮੇਰੀ ਸੰਵੇਦਨਾ ਉਨ੍ਹਾਂ ਸਾਰੇ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਬੱਚੇ ਗੁਆ ਦਿੱਤੇ ਹਨ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀ ਬੱਚਿਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸਥਾਨਕ ਪ੍ਰਸ਼ਾਸਨ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਲੱਗਾ ਹੋਇਆ ਹੈ।

Scroll to Top