Iran and Israel

ਈਰਾਨ ਤੇ ਇਜ਼ਰਾਈਲ ਵਿਚਾਲੇ ਵਧਿਆ ਤਣਾਅ, ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 13 ਅਪ੍ਰੈਲ 2024: ਈਰਾਨ ਅਤੇ ਇਜ਼ਰਾਈਲ (Iran and Israel)  ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਅਜਿਹਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਈਰਾਨ 2 ਦਿਨਾਂ ਦੇ ਅੰਦਰ ਇਜ਼ਰਾਈਲ ‘ਤੇ ਹਮਲਾ ਕਰ ਸਕਦਾ ਹੈ। ਇਸ ਦੌਰਾਨ ਅਮਰੀਕਾ ਨੇ ਆਪਣਾ ਜੰਗੀ ਬੇੜਾ ਇਜ਼ਰਾਈਲ ਭੇਜਿਆ ਹੈ।

‘ਟਾਈਮਜ਼ ਆਫ਼ ਇਜ਼ਰਾਈਲ’ ਦੀ ਰਿਪੋਰਟ ਮੁਤਾਬਕ ਅਮਰੀਕਾ ਦਾ ਜਹਾਜ਼ ਕੈਰੀਅਰ ਯੂਐਸਐਸ ਡਵਾਈਟ ਆਇਜ਼ਨਹਾਵਰ ਲਾਲ ਸਾਗਰ ਰਾਹੀਂ ਇਜ਼ਰਾਈਲ ਪਹੁੰਚ ਰਿਹਾ ਹੈ। ਇਹ ਈਰਾਨ ਵੱਲੋਂ ਦਾਗੀਆਂ ਗਈਆਂ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਰੋਕਣ ਦੇ ਸਮਰੱਥ ਹੈ।ਇਸਦੇ ਨਾਲ ਹੀ ਭਾਰਤ, ਅਮਰੀਕਾ, ਬ੍ਰਿਟੇਨ, ਰੂਸ, ਫਰਾਂਸ ਅਤੇ ਜਰਮਨੀ ਸਮੇਤ 6 ਦੇਸ਼ਾਂ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਨਾਗਰਿਕਾਂ ਨੂੰ ਈਰਾਨ ਅਤੇ ਇਜ਼ਰਾਈਲ (Iran and Israel) ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

ਦਰਅਸਲ 1 ਅਪ੍ਰੈਲ ਨੂੰ ਇਜ਼ਰਾਈਲ ਨੇ ਸੀਰੀਆ ‘ਚ ਈਰਾਨੀ ਦੂਤਾਵਾਸ ਨੇੜੇ ਹਵਾਈ ਹਮਲਾ ਕੀਤਾ ਸੀ। ਇਸ ਵਿੱਚ ਈਰਾਨ ਦੇ ਦੋ ਚੋਟੀ ਦੇ ਸੈਨਾ ਕਮਾਂਡਰਾਂ ਸਮੇਤ 13 ਜਣੇ ਮਾਰੇ ਗਏ ਸਨ। ਇਸ ਤੋਂ ਬਾਅਦ ਈਰਾਨ ਨੇ ਬਦਲੇ ‘ਚ ਇਜ਼ਰਾਈਲ ‘ਤੇ ਹਮਲਾ ਕਰਨ ਦੀ ਧਮਕੀ ਦਿੱਤੀ ਸੀ।

Scroll to Top