Meteorological Department

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਚੰਡੀਗੜ੍ਹ, 15 ਅਪ੍ਰੈਲ 2024: ਪੰਜਾਬ ‘ਚ ਹਾੜੀ ਦਾ ਸ਼ੀਜਨ ਚੱਲ ਰਿਹਾ ਹੈ, ਖ਼ਰਾਬ ਮੌਸਮ ਨੇ ਇੱਕ ਵਾਰ ਫਿਰ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। ਮੌਸਮ ਵਿਭਾਗ (Meteorological Department) ਵੱਲੋਂ ਅੱਜ (ਸੋਮਵਾਰ) ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਬਿਜਲੀ ਵੀ ਚੱਲੇਗੀ। ਹਾਲਾਂਕਿ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ, ਪਰ ਬੱਦਲ ਛਾਏ ਰਹਿਣਗੇ

ਪੰਜਾਬ ਦੇ 4 ਜ਼ਿਲਿਆਂ ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ‘ਚ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਇਸ ਦੇ ਨਾਲ ਹੀ ਭਲਕੇ ਤੋਂ ਪੂਰੇ ਸੂਬੇ ਵਿੱਚ ਮੌਸਮ ਸਾਫ਼ ਹੋ ਜਾਵੇਗਾ। ਇਸ ਤੋਂ ਬਾਅਦ 19 ਅਪ੍ਰੈਲ ਤੱਕ ਕੋਈ ਅਲਰਟ ਨਹੀਂ ਹੈ।

Scroll to Top