Amarnath Yatra

29 ਜੂਨ ਤੋਂ ਸ਼ੁਰੂ ਹੋਵੇਗੀ ਪਵਿੱਤਰ ਸ਼੍ਰੀ ਅਮਰਨਾਥ ਯਾਤਰਾ, ਜਾਣੋ ਕਦੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਚੰਡੀਗੜ੍ਹ, 15 ਅਪ੍ਰੈਲ 2024: ਬਾਬਾ ਬਰਫਾਨੀ ਜੀ ਦੀ ਪਵਿੱਤਰ ਅਮਰਨਾਥ ਯਾਤਰਾ (Amarnath Yatra) 29 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਵਾਰ ਇਹ ਯਾਤਰਾ 19 ਅਗਸਤ ਤੱਕ ਜਾਰੀ ਰਹੇਗੀ। ਇਹ ਯਾਤਰਾ 1 ਜੁਲਾਈ 2023 ਤੋਂ ਸ਼ੁਰੂ ਹੋਈ ਸੀ। ਇਸ ਵਾਰ ਯਾਤਰਾ 52 ਦਿਨਾਂ ਤੱਕ ਚੱਲੇਗੀ। ਇਸ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ।

ਸਰਕਾਰੀ ਹੁਕਮਾਂ ਮੁਤਾਬਕ 13 ਤੋਂ 70 ਸਾਲ ਦੀ ਉਮਰ ਦੇ ਭਾਰਤੀ ਨਾਗਰਿਕ ਅਮਰਨਾਥ ਯਾਤਰਾ (Amarnath Yatra) ਕਰ ਸਕਦੇ ਹਨ। ਯਾਤਰਾ ਲਈ ਜ਼ਰੂਰੀ ਮੈਡੀਕਲ ਸਰਟੀਫਿਕੇਟ ਲੈਣ ਦੀ ਪ੍ਰਕਿਰਿਆ ਚੱਲ ਰਹੀ ਹੈ।

15 ਅਪ੍ਰੈਲ ਤੋਂ, ਰਜਿਸਟ੍ਰੇਸ਼ਨ ਔਨਲਾਈਨ ਅਤੇ ਔਫਲਾਈਨ ਦੋਵਾਂ ਤਰ੍ਹਾਂ ਕੀਤੀ ਜਾ ਸਕਦੀ ਹੈ। ਆਨਲਾਈਨ ਰਜਿਸਟ੍ਰੇਸ਼ਨ ਲਈ, ਤੁਸੀਂ ਸ਼ਰਾਈਨ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਲੌਗਇਨ ਕਰ ਸਕਦੇ ਹੋ। ਜੇਕਰ ਤੁਸੀਂ ਮੋਬਾਈਲ ਐਪਲੀਕੇਸ਼ਨ ਰਾਹੀਂ ਰਜਿਸਟਰ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਸ਼੍ਰੀ ਅਮਰਨਾਥ ਜੀ ਯਾਤਰਾ ਐਪ ਨੂੰ ਡਾਊਨਲੋਡ ਕਰਨਾ ਹੋਵੇਗਾ।

Scroll to Top