Bathinda

ਬਠਿੰਡਾ ਵਿਖੇ ਝੁੱਗੀਆਂ ‘ਚ ਅੱਗ ਲੱਗਣ ਦੀ ਘਟਨਾ ‘ਚ ਮ੍ਰਿਤਕ ਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਬਠਿੰਡਾ, 23 ਅਪ੍ਰੈਲ 2024: ਬਠਿੰਡਾ (Bathinda) ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਜਗਰੂਪ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਉੜੀਆ ਕਲੋਨੀ ਵਿੱਚ ਝੁੱਗੀਆਂ ਨੂੰ ਅੱਗ ਲੱਗਣ ਨਾਲ ਹਾਦਸਾ ਵਾਪਰਿਆ ਹੈ | ਉਨ੍ਹਾਂ ਕਿਹਾ ਕਿ ਇਹ ਮੇਰੇ ਆਪਣੇ ਪਰਿਵਾਰਕ ਮੈਂਬਰ ਹਨ ਮੈਨੂੰ ਬੜਾ ਹੀ ਅਫਸੋਸ ਹੈ ਕਿ ਇਸ ਅੱਗ ਦੇ ਨਾਲ ਦੋ ਬੱਚੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਵੀ ਹੋਏ ਹਨ |

ਉਨ੍ਹਾਂ ਕਿਹਾ ਦੱਸਿਆ ਕਿ ਅੱਠ ਦੇ ਕਰੀਬ ਝੁਗੀਆਂ ਅੱਗ ਨਾਲ ਸੜ ਕੇ ਸੁਆਹ ਹੋ ਗਈਆਂ | ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਤੁਰੰਤ ਇਹਨਾਂ ਦੀ ਸਹਾਇਤਾ ਦੇਣ ਲਈ ਆਖ ਦਿੱਤਾ ਹੈ ਅਤੇ ਛੇਤੀ ਹੀ ਇਹਨਾਂ ਨੂੰ ਦੇ ਪਰਿਵਾਰਾਂ ਨੂੰ ਇਕ ਲੱਖ ਰੁਪਏ ਅਤੇ ਅੱਗ ਨਾਲ ਸੜੀਆਂ ਝੁੱਗੀਆਂ ਨੂੰ 25 -25 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਜੋ ਵੀ ਇਹਨਾਂ ਦੀਆਂ ਸਮੱਸਿਆਵਾਂ ਹਨ, ਉਹਨਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਛੇਤੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਫਾਇਰ ਬ੍ਰਿਗੇਡ ਨੇ ਇਸ ਮਾਮਲੇ ਵਿੱਚ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ |

Scroll to Top