Grain market

ਘੱਟ ਮਜ਼ਦੂਰੀ ਮਿਲਣ ‘ਤੇ ਢੋਆ-ਢੁਆਈ ‘ਚ ਲੱਗੇ ਮਜ਼ਦੂਰਾਂ ਨੇ ਅਨਾਜ ਮੰਡੀ ‘ਚ ਕੀਤੀ ਹੜਤਾਲ

ਫਾਜ਼ਿਲਕਾ 25 ਅਪ੍ਰੈਲ 2024: ਫਾਜ਼ਿਲਕਾ ਦੀ ਅਨਾਜ ਮੰਡੀ (Grain market) ਵਿੱਚ ਕਣਕ ਦੀ ਢੋਆ-ਢੁਆਈ ਵਿੱਚ ਲੱਗੇ ਮਜ਼ਦੂਰਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮਜ਼ਦੂਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਣਦੀ ਮਜ਼ਦੂਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਹ ਹੜਤਾਲ ਕਰਨ ਲਈ ਮਜ਼ਬੂਰ ਹੋ ਗਏ ਹਨ।

ਜਾਣਕਾਰੀ ਦਿੰਦਿਆਂ ਮਜ਼ਦੂਰ ਬਲਵੀਰ ਸਿੰਘ ਅਤੇ ਹੋਰ ਮਜ਼ਦੂਰਾਂ ਨੇ ਦੱਸਿਆ ਕਿ ਉਹ ਅਨਾਜ ਮੰਡੀ (Grain market) ਵਿੱਚ ਲਿਫਟਿੰਗ ਦੌਰਾਨ ਢੋਆ-ਢੁਆਈ ਦਾ ਕੰਮ ਕਰਦੇ ਹਨ। ਪਿਛਲੇ ਸਾਲ ਉਨ੍ਹਾਂ ਨੂੰ 4 ਰੁਪਏ ਪ੍ਰਤੀ ਥੈਲਾ ਤੋਂ ਵੱਧ ਮਜ਼ਦੂਰੀ ਦਿੱਤੀ ਗਈ ਸੀ। ਇਸ ਵਾਰ ਉਨ੍ਹਾਂ ਦੀ ਦਿਹਾੜੀ ਸਾਢੇ ਤਿੰਨ ਰੁਪਏ ਪ੍ਰਤੀ ਬੋਰੀ ਰਹਿ ਗਈ।

ਉਨ੍ਹਾਂ ਦਾ ਕਹਿਣਾ ਹੈ ਕਿ ਇਕ ਪਾਸੇ ਤਾਂ ਮਹਿੰਗਾਈ ਇੰਨੀ ਵਧ ਰਹੀ ਹੈ ਅਤੇ ਦੂਜੇ ਪਾਸੇ ਕੁਝ ਲੋਕ ਮਜ਼ਦੂਰੀ ਘਟਾ ਕੇ ਉਨ੍ਹਾਂ ਦੇ ਢਿੱਡ ‘ਤੇ ਲੱਤ ਮਾਰ ਰਹੇ ਹਨ। ਜਿਸ ਕਾਰਨ ਉਹ ਹੜਤਾਲ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਦਿਹਾੜੀ 5 ਰੁਪਏ ਪ੍ਰਤੀ ਬੋਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਮਿਲ ਸਕੇ। ਡੀਸੀ ਡਾਕਟਰ ਸੇਨੂੰ ਦੁੱਗਲ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਇਸ ਸਮੱਸਿਆ ਦੇ ਹੱਲ ਲਈ ਠੇਕੇਦਾਰ ਨੂੰ ਬੁਲਾਇਆ ਗਿਆ ਹੈ।

Scroll to Top