ਫਾਜ਼ਿਲਕਾ 25 ਅਪ੍ਰੈਲ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਅੱਜ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਸੇਫ ਸਕੂਲ ਵਾਹਨ ਪਾਲਿਸੀ (Safe School Vehicle Policy) ਨੂੰ ਲਾਗੂ ਕਰਨ ਸਬੰਧੀ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਮਾਜ ਲਈ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਕੂਲ ਵਾਹਨਾਂ ਵਿੱਚ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਸਖਤੀ ਨਾਲ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਵਿਦਿਆ ਦੇ ਪਸਾਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ ਪਰ ਉਹਨਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਵੀ ਉਨਾ ਹੀ ਸੰਜੀਦਾ ਹੋਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਸਾਰੀ ਸਕੂਲ ਵਾਹਨਾਂ ਕੋਲ ਫਿਟਨੈਸ ਸਰਟੀਫਿਕੇਟ ਹੋਵੇ ਉਹਨਾਂ ਵਿੱਚ ਨਿਰਧਾਰਿਤ ਗਿਣਤੀ ਤੋਂ ਜ਼ਿਆਦਾ ਵਿਦਿਆਰਥੀ ਨਾ ਬਿਠਾਏ ਜਾਣ। ਵਾਹਨਾਂ ਵਿੱਚ ਸਪੀਡ ਗਵਰਨਰ ਲੱਗਿਆ ਹੋਵੇ। ਡਰਾਈਵਰ ਦਾ ਡਰਾਈਵਿੰਗ ਲਾਈਸੈਂਸ ਹੋਵੇ । ਇਸ ਤੋਂ ਬਿਨਾਂ ਉਹਨਾਂ ਆਖਿਆ ਕਿ ਸਕੂਲਾਂ ਨੂੰ ਇਸ ਸਬੰਧੀ ਲੋੜੀਂਦੇ ਫਾਰਮ ਭਰ ਕੇ ਭੇਜਣ ਲਈ ਕਿਹਾ ਗਿਆ ਸੀ ਉਹ ਸਮੇਂ ਸਿਰ ਭਰ ਕੇ ਸੰਬੰਧਿਤ ਵਿਭਾਗ ਨੂੰ ਭੇਜੇ ਜਾਣ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਰਕੇਸ਼ ਕੁਮਾਰ ਪੋਪਲੀ ਨੇ ਆਖਿਆ ਕਿ ਸਾਰੇ ਸਕੂਲ ਇਹਨਾਂ ਹਦਾਇਤਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਣਾ ਲਾਜ਼ਮੀ ਕਰਨ। ਉਹਨਾਂ ਨੇ ਟਰਾਂਸਪੋਰਟ ਵਿਭਾਗ ਤੇ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਨਿਯਮਾਂ (Safe School Vehicle Policy) ਦਾ ਉਲੰਘਣ ਕਰਨ ਵਾਲੇ ਲੋਕਾਂ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡਿਪਟੀ ਡੀਈਓ ਪੰਕਜ ਅੰਗੀ, ਡੀਸੀਪੀਓ ਰੀਤੂ ਵੀ ਹਾਜ਼ਰ ਸਨ।