AGTF

AGTF ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਨੂੰ ਮਿਲੀ ਸਫਲਤਾ, ਨਾਮੀ ਸ਼ੂਟਰ ਗੈਂਗ ਦੇ 11 ਮੈਂਬਰ ਗ੍ਰਿਫਤਾਰ

ਚੰਡੀਗੜ੍ਹ, 26 ਅਪ੍ਰੈਲ 2024: ਐਂਟੀ ਗੈਂਗਸਟਰ ਟਾਸ੍ਕ ਫੋਰਸ (AGTF) ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਅਹਿਮ ਕਾਮਯਾਬੀ ਹਾਸਲ ਕੀਤੀ ਹੈ। ਏਜੀਟੀਐਫ ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦੁਆਰਾ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਗਿਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਚਾਰ ਹਥਿਆਰ (3 ਪਿਸਤੌਲ ਅਤੇ ਇੱਕ ਡਬਲ ਬੈਰਲ ਬੰਦੂਕ) ਅਤੇ 26 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੁਲਿਸ (AGTF) ਮੁਤਾਬਕ ਇਹ ਗਿਰੋਹ ਸਤੰਬਰ 2023 ਵਿੱਚ ਤਰਨ ਤਾਰਨ ਦੇ ਪਿੰਡ ਢੋਟੀਆਂ ਵਿਖੇ ਇੱਕ ਬੈਂਕ ਲੁੱਟਣ ਦੀ ਅਸਫਲ ਕੋਸ਼ਿਸ਼ ਵਿੱਚ ਸ਼ਾਮਲ ਸੀ, ਜਿਸ ਵਿੱਚ ਮੁਲਜ਼ਮਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਪੁਲਿਸ ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। 16 ਅਪ੍ਰੈਲ 2024 ਨੂੰ ਰਾਜੂ ਸ਼ੂਟਰ ਦੇ ਸਾਥੀਆਂ ਨੇ ਉਸਨੂੰ ਸਿਵਲ ਹਸਪਤਾਲ ਤਰਨ ਤਾਰਨ ਤੋਂ ਭਜਾਉਣ ਦੀ ਸਾਜ਼ਿਸ਼ ਰਚੀ ਸੀ, ਜਿੱਥੇ ਉਸਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ, ਨਸ਼ਾ ਤਸਕਰੀ ਵਰਗੀਆਂ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ ਹੈ।

Scroll to Top