ਚੰਡੀਗੜ੍ਹ, 03 ਮਈ, 2024: ਲੋਕ ਸਭਾ ਚੋਣਾਂ ਲਈ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਰਾਏਬਰੇਲੀ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਅੱਜ ਸਵੇਰੇ ਹੀ ਕਾਂਗਰਸ ਨੇ ਅਮੇਠੀ ਅਤੇ ਰਾਏਬਰੇਲੀ ਦੀਆਂ ਸੀਟਾਂ ਦਾ ਐਲਾਨ ਕਰ ਦਿੱਤਾ। ਰਾਹੁਲ ਗਾਂਧੀ ਨੇ ਕਰੀਬ 2:15 ਵਜੇ ਕਲੈਕਟਰੇਟ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਰਾਹੁਲ ਦੇ ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ, ਤੇਲੰਗਾਨਾ ਦੇ ਸੀਐਮ ਰੇਵੰਤ ਰੈਡੀ ਅਤੇ ਰਾਜਸਥਾਨ ਦੇ ਸਾਬਕਾ ਸੀਐਮ ਅਸ਼ੋਕ ਗਹਿਲੋਤ ਮੌਜੂਦ ਸਨ।
ਫਰਵਰੀ 24, 2025 2:47 ਪੂਃ ਦੁਃ