England

ਸਟੱਡੀ ਵੀਜ਼ੇ ‘ਤੇ ਇੰਗਲੈਂਡ ਗਏ ਅੰਮ੍ਰਿਤਸਰ ਦੇ ਪੰਜਾਬੀ ਨੌਜਵਾਨ ਦੀ ਬੀਮਾਰੀ ਕਾਰਨ ਮੌਤ

ਚੰਡੀਗੜ੍ਹ, 06 ਮਈ 2024: ਆਪਣੇ ਚੰਗੇ ਭਵਿੱਖ ਅਤੇ ਆਪਣੇ ਪਰਿਵਾਰ ਦੀ ਆਰਥਿਕ ਮੱਦਦ ਲਈ ਅੰਮ੍ਰਿਤਸਰ ਤੋਂ ਇੰਗਲੈਂਡ (England) ਗਏ ਇਕ ਸਿੱਖ ਨੌਜਵਾਨ ਦੀ ਬੀਮਾਰੀ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਮ੍ਰਿਤਸਰ ਦੇ ਕਸਬਾ ਅਜਨਾਲਾ ਅਧੀਨ ਪੈਂਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਉਸ ਨੂੰ ਸਟੱਡੀ ਵੀਜ਼ੇ ’ਤੇ ਇੰਗਲੈਂਡ ਗਿਆ ਸੀ।

ਮ੍ਰਿਤਕ ਦੇ ਪਿਤਾ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਨੇ ਫੋਨ ‘ਤੇ ਗੱਲ ਕੀਤੀ ਸੀ ਅਤੇ ਖੁਦ ਨੂੰ ਠੀਕ ਦੱਸਿਆ ਸੀ | ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਨਿਮੋਨੀਆ ਤੋਂ ਬਾਅਦ ਇਨਫੈਕਸ਼ਨ ਹੋਇਆ ਸੀ ਅਤੇ ਹਸਪਤਾਲ ਵਿੱਚ ਮੌਤ ਹੋ ਗਈ |

Scroll to Top