Malwinder Singh Kang

ਲੋਕ ਸਭਾ ਚੋਣਾਂ 2024: ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਅੱਜ ਨਾਮਜ਼ਦਗੀ ਪੱਤਰ ਕਰਨਗੇ ਦਾਖਲ

ਚੰਡੀਗੜ੍ਹ, 10 ਮਈ 2024: ਲੋਕ ਸਭਾ ਚੋਣਾਂ 2024 ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ (Malwinder Singh Kang) ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ | ਇਸਤੋਂ ਪਹਿਲਾਂ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰੋਪੜ ਲਈ ਰਵਾਨਾ ਹੋਏ |

ਇਸ ਦੌਰਾਨ ਗੱਲਬਾਤ ਕਰਦਿਆਂ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਕਿਹਾ ਕਿ ਇਸ ਵਾਰ ਚੋਣਾਂ ‘ਚ ਭਾਜਪਾ ਨੂੰ 400 ਛੱਡੋ 40 ਸੀਟਾਂ ਵੀ ਨਹੀਂ ਅਉਣੀਆ। ਇਸਦੇ ਨਾਲ ਹੀ ਮੋਹਾਲੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਵਿਧਾਨ ਸਭਾ ਨਾਲੋਂ ਹੁਣ ਵੱਡੀ ਲੀਡ ਨਾਲ ਮਾਲਵਿੰਦਰ ਸਿੰਘ ਕੰਗ ਨੂੰ ਲੋਕ ਜਿਤਾਉਣਗੇ |

Scroll to Top