Sri Anandpur Sahib

ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ: ਡਾ. ਸੁਭਾਸ਼ ਸ਼ਰਮਾ

ਮੋਹਾਲੀ, 07 ਮਈ 2024: ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕਦਿਆਂ ਬ੍ਰਾਹਮਣ ਭਾਈਚਾਰੇ ਅਤੇ ਹੋਰ ਲੋਕਾਂ ਨਾਲ ਮੁਲਾਕਾਤ ਕਿੱਤੀ। ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਉਹਨਾਂ ਨੇ ਵਿਕਾਸ ਦੀ ਕਮੀ ਲਈ ਕਾਂਗਰਸ ਅਤੇ ਅਕਾਲੀ ਦਲ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇੱਥੋਂ ਦੇ ਸਾਬਕਾ ਸੰਸਦ ਮੈਂਬਰਾਂ ਨੇ ਕਦੇ ਵੀ ਵਿਕਾਸ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਇਹ ਲੋਕ ਸਭਾ ਹਲਕਾ ਲਗਾਤਾਰ ਪਛੜ ਗਿਆ ਹੈ। ਇਸ ਲਈ ਉਹ ਇਸ ਵਾਰ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਪੀ.ਐਮ ਮੋਦੀ ਨੂੰ ਮੌਕਾ ਦੇਣ ਦੀ ਅਪੀਲ ਕਰਦੇ ਹਨ ਅਤੇ ਉਹ ਭਰੋਸਾ ਦਿੰਦੇ ਹਨ ਕਿ ਜਨਤਾ ਨੂੰ ਸ਼ਿਕਾਇਤ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ।

ਉਹ ਗਰੰਟੀ ਦਿੰਦੇ ਹਨ ਕਿ ਜਿੰਨਾ ਵਿਕਾਸ ਪ੍ਰਧਾਨ ਮੰਤਰੀ ਮੋਦੀ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦਾ ਕਰ ਸਕਦੇ ਹਨ, ਉਹ ਕੋਈ ਹੋਰ ਨਹੀਂ ਕਰ ਸਕਦਾ। ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਨੂੰ ਬੇਸ਼ੱਕ ਜ਼ਮਾਨਤ ਮਿਲ ਗਈ ਹੈ, ਪਰ ਆਮ ਆਦਮੀ ਪਾਰਟੀ ਨੂੰ ਬਹੁਤ ਖੁਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਹਲੇ ਵੀ ਆਰੋਪੀ ਹਨ ਤੇ ਜਲਦ ਫਿਰ ਜੇਲ੍ਹ ਜਾਣਗੇ।

ਡਾ: ਸੁਭਾਸ਼ ਸ਼ਰਮਾ ਨੇ ਬੰਗਾ ਦੇ ਪਿੰਡ ਰਕਾਸਣ ਵਿੱਚ ਭਗਵਾਨ ਪਰਸ਼ੂਰਾਮ ਜੀ ਦੇ ਤਪੱਸਿਆ ਸਥਾਨ ‘ਤੇ ਵੀ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਕਿਸੇ ਵਿਸ਼ੇਸ਼ ਸਮਾਜ ਦੇ ਹੀ ਨਹੀਂ ਸਗੋਂ ਸਮੁੱਚੇ ਹਿੰਦੂ ਸਮਾਜ ਦੇ ਆਦਰਸ਼ ਹਨ ਅਤੇ ਉਹ ਸਦੀਵੀ ਹਨ। ਇਸ ਮੌਕੇ ਵੱਡੀ ਗਿਣਤੀ ‘ਚ ਲੋਕ ਉਸ ਨਾਲ ਸੈਲਫੀ ਲੈਣ ਲਈ ਉਤਸ਼ਾਹਿਤ ਨਜ਼ਰ ਆਏ।

Scroll to Top