ਚੰਡੀਗੜ੍ਹ 20 ਦਸੰਬਰ 2021 : ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਹੋਈ ਬੇਅਦਬੀ ਮਾਮਲੇ ‘ਚ ਸੁਨੀਲ ਜਾਖੜ (Sunil Jakhar ) ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਮਾਰਿਆ ਨਹੀਂ ਜਾਣਾ ਚਾਹੀਦਾ ਸੀ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪਹਿਲਾਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਸੀ ਅਤੇ ਫਿਰ ਕਾਰਵਾਈ ਹੋਣੀ ਚਾਹੀਦੀ ਸੀ ਤਾਂ ਜੋ ਮਾਮਲੇ ਦੀ ਜੜ੍ਹ ਤੱਕ ਪਹੁੰਚਿਆ ਜਾ ਸਕੇ। ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਵਾਰ-ਵਾਰ ਬੇਅਦਬੀ ਦਾ ਕਾਰਨ ਕੀ ਹੈ। ਅਜਿਹੀਆਂ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ? ਮਾਰਨਾ ਕੋਈ ਹੱਲ ਨਹੀਂ ਸੀ। ਇਸ ਕਰ ਕੇ ਮਾਮਲਾ ਵਿਗੜ ਗਿਆ ਹੈ।
ਸੁਨੀਲ ਜਾਖੜ (Sunil Jakhar ) ਨੇ ਕਿਹਾ ਕਿ ਇਸ ਘਟਨਾ ਪਿੱਛੇ ਪਾਕਿਸਤਾਨ ਦਾ ਹੱਥ ਹੈ। ਚੋਣਾਂ ਦੇ ਮੱਦੇਨਜ਼ਰ ਅਜਿਹੀ ਘਟਨਾ ਵਾਪਰਨ ਤੋਂ ਸਾਫ਼ ਹੈ ਕਿ ਅਜਿਹਾ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ।
ਨਵੰਬਰ 23, 2024 7:14 ਪੂਃ ਦੁਃ