ਚੰਡੀਗੜ੍ਹ 20 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ 7 ਸੀਨੀਅਰ ਆਗੂ ਪਾਰਟੀ ਛੱਡ ਸਕਦੇ ਹਨ ਅਤੇ ਇਹ ਆਗੂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਕੁਝ ਮੰਤਰੀਆਂ ਦੇ ਨਾਂ ਵੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਫਿਲਹਾਲ ਇਨ੍ਹਾਂ ਕਾਂਗਰਸੀ ਆਗੂਆਂ ਦੇ ਨਾਵਾਂ ਦਾ ਖੁਲਾਸਾ ਨਹੀਂ ਹੋਇਆ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ ਬਣਾਈ ਸੀ। ਹੁਣ ਅਜਿਹੀ ਸਥਿਤੀ ਵਿੱਚ ਜੇਕਰ ਕਾਂਗਰਸ (Congress) ਦੇ ਹੋਰ ਸੀਨੀਅਰ ਆਗੂ ਪਾਰਟੀ ਛੱਡ ਦਿੰਦੇ ਹਨ ਤਾਂ ਪੰਜਾਬ ਕਾਂਗਰਸ ਨੂੰ ਚੋਣਾਂ ਦੌਰਾਨ ਭਾਰੀ ਨੁਕਸਾਨ ਹੋ ਸਕਦਾ ਹੈ ਕਿਉਂਕਿ ਚੋਣਾਂ ਨੇੜੇ ਹਨ। ਹੁਣ ਸਵਾਲ ਇਹ ਹੈ ਕਿ ਅਜਿਹੀ ਸਥਿਤੀ ਵਿੱਚ ਕਾਂਗਰਸ ਸਰਕਾਰ (Congress Govt) ਚੋਣਾਂ ਜਿੱਤਣ ਦਾ ਆਪਣਾ ਟੀਚਾ ਕਿਵੇਂ ਹਾਸਲ ਕਰੇਗੀ।
ਨਵੰਬਰ 26, 2024 12:54 ਪੂਃ ਦੁਃ