ਚੰਡੀਗੜ੍ਹ, 11 ਮਈ 2024: ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਪਦਮਸ਼੍ਰੀ ਸ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਰਜੋਤ ਬੈਂਸ ਨੇ ਕਿਹਾ ਕਿ ਸ. ਸੁਰਜੀਤ ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਦੇ ਬੇਵਕਤੀ ਤੁਰ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਘਾਟਾ ਪਿਆ ਹੈ ਜ਼ੋ ਕਦੀ ਵੀ ਪੂਰਾ ਨਹੀਂ ਹੋਣਾ।
ਬੈਂਸ ਨੇ ਕਿਹਾ ਕਿ ਸ.ਪਾਤਰ ਦੀ ਨਿਮਰਤਾ ,ਹਲੀਮੀ, ਮਿੱਠ ਬੋਲੜੀ ਸ਼ਖ਼ਸੀਅਤ ਤੋਂ ਮੈਂ ਆਪਣੇ ਬਚਪਨ ਦੇ ਦਿਨਾਂ ਤੋਂ ਹੀ ਬਹੁਤ ਪ੍ਰਭਾਵਿਤ ਰਿਹਾ ਹੈ ਅਤੇ ਉਨ੍ਹਾਂ ਨੇ ਮੇਰੇ ਜੀਵਨ ਨੂੰ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਭਾਸ਼ਾ ਮੰਤਰੀ ਪੰਜਾਬ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ, ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।