Malaria

ਫਾਜ਼ਿਲਕਾ ਸਿਹਤ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ ਬਨਵਾਲਾ ਹਨੂਮੰਤਾ ਵਿਖੇ ਮਲੇਰੀਆ, ਹੀਟ ਸਟ੍ਰੋਕ ਸਬੰਧੀ ਜਾਗਰੂਕਤਾ ਸੈਮੀਨਾਰ

ਫਾਜ਼ਿਲਕਾ,13 ਮਈ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ. ਕਵਿਤਾ ਸਿੰਘ ਦੀ ਦੇਖ ਰੇਖ ਵਿੱਚ ਜ਼ਿਲ੍ਹੇ ਵੱਖ-ਵੱਖ ਸਕੂਲਾਂ ਵਿੱਚ ਡੇਂਗੂ, ਮਲੇਰੀਆ (Malaria) ਅਤੇ ਹੀਟ ਸਟ੍ਰੋਕ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਅੱਜ ਸਰਕਾਰੀ ਹਾਈ ਸਕੂਲ ਬਨਵਾਲਾ ਹਨੂੰਵੰਤਾ ਡੇਂਗੂ, ਮਲੇਰੀਏ ਅਤੇ ਹੀਟ ਸਟ੍ਰੋਕ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਸਮੇਂ ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਦਿਵੇਸ਼ ਕੁਮਾਰ ਬੀਈਈ ਨੇ ਦੱਸਿਆ ਕਿ ਗਰਮੀ ਅਤੇ ਬਾਰਸ਼ਾਂ ਦੇ ਮੌਸਮ ਹੋਣ ਕਾਰਨ ਡੇਂਗੂ ਅਤੇ ਮਲੇਰੀਆ ਦੀਆਂ ਬੀਮਾਰੀਆਂ ਦਾ ਖਤਰਾ ਵਧ ਜਾਂਦਾ ਹੈ।

ਉਹਨਾਂ ਦੱਸਿਆ ਕਿ ਮਲੇਰੀਆ (Malaria) ਅਤੇ ਡੇਂਗੂ ਦੀ ਬੀਮਾਰੀ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ, ਗਮਲੇ ਜ਼ੋ ਪਾਣੀ ਖੜਣ ਵਾਲੇ ਹੋਰ ਸੋਮਿਆਂ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

ਉਨ੍ਹਾ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ, ਮਲੇਰੀਆ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ।ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ।

ਉਹਨਾਂ ਦੱਸਿਆ ਕਿ ਵੱਧ ਰਹੇ ਤਾਪਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਲੂ ਤੋਂ ਬਚਣ ਲਈ ਜ਼ਿਆਦਾ ਸਮਾਂ ਘਰਾਂ ਵਿੱਚ ਹੀ ਰਿਹਾ ਜਾਵੇ, ਤਰਲ ਪਦਾਰਥਾਂ ਦੀ ਵਰਤੋਂ ਜ਼ਿਆਦਾ ਕੀਤੀ ਜਾਵੇ, ਸੂਤੀ ਦੇ ਕੱਪੜੇ ਪਹਿਨੇ ਜਾਣ, ਸਿਰ ਨੂੰ ਢੱਕ ਕੇ ਧੁੱਪ ਵਿੱਚ ਜਾਇਆ ਜਾਵੇ, ਖਾਲੀ ਪੇਟ ਨਾ ਰਹਿਆ ਜਾਵੇ। ਤਲੇ ਹੋਏ ਪਦਾਰਥਾਂ, ਅਲਕੋਹਲ, ਅਨਰਜ਼ੀ ਡਰਿੰਕਸ, ਚਾਹ ਕੌਫ਼ੀ, ਬਾਸੇ ਭੋਜਨ ਤੋਂ ਪ੍ਰਹੇਜ਼ ਕੀਤਾ ਜਾਵੇ। ਬੱਚਿਆਂ ਨੂੰ ਪਾਣੀ ਨਾਲ ਲੈ ਕੇ ਆਉਣ ਲਈ ਪ੍ਰੇਰਿਤ ਕੀਤਾ।

ਪਬਲਿਕ ਟਰਾਂਸਪੋਰਟ ਦੀ ਜ਼ਿਆਦਾ ਵਰਤੋਂ ਕਰਨ, ਦਰਖਤ ਲਗਾਉਣ, ਨੰਗੇ ਪੈਰ ਨਾ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀਆਂ ਨੂੰ ਘਰ ਤੋਂ ਬਾਹਰ ਨਾ ਜਾਣ ਲਈ ਕਿਹਾ। ਇਸ ਸਮੇਂ ਅਧਿਆਪਿਕਾਂ ਅਤੇ ਬੱਚਿਆਂ ਨੂੰ ਜਾਗਰੂਕਤਾ ਪੈਂਫਲਿਟ ਵੀ ਵੰਡੇ ਗਏ। ਇਸ ਮੋਕੇ ਸੁਖਦੇਵ ਜਿਲ੍ਹਾ ਬੀਸੀਸੀ, ਪ੍ਰਦੀਪ ਕੁਮਾਰ, ਗੀਤਾ ਰਾਣੀ ਪ੍ਰਿੰਸੀਪਲ, ਅਧਿਆਪਕ ਅਤੇ ਬੱਚੇ ਹਾਜ਼ਰ ਸਨ।

Scroll to Top