Voters

ਸਿੱਖਿਆ ਵਿਭਾਗ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ 14 ਮਈ 2024: ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆਂ ਹਦਾਇਤਾਂ ਅਨੁਸਾਰ ਜਿਲਾ ਸਵੀਪ ਟੀਮ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫਸਰ ਕਪਿਲ ਸ਼ਰਮਾ, ਸਹਾਇਕ ਸਵੀਪ ਨੋਡਲ ਅਫਸਰ ਰਜੀਵ ਛਾਬੜਾ (ਪ੍ਰਿੰਸੀਪਲ ਸਸਸਸ ਲੰਬੀ) ਰਾਜ ਕੁਮਾਰ ਇੰਗਲਿਸ ਅਧਿਆਪਕ, ਰਮਨਦੀਪ ਸਿੰਘ ਕੰਪਿਊਟਰ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਸੰਬੰਧੀ ਕੁਸਟ ਆਸ਼ਰਮ ਵਿੱਚ ਰਹਿ ਰਹਿ ਵੋਟਰਾਂ (Voters) ਨੂੰ ਵੋਟ ਦੀ ਮਹੱਤਤਾਂ ਸਬੰਧੀ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਗਿਆ ਹੈ।

ਇਸ ਸੈਮੀਨਾਰ ਵਿੱਚ ਮੌਜੂਦ ਸਾਰੇ ਹੀ ਵੋਟਰਾਂ (Voters) ਨੂੰ ਵੋਟਾਂ ਵਾਲੇ ਦਿਨ ਆਪਣੀ ਵੋਟ ਬਿਨਾਂ ਕਿਸੇ ਡਰ , ਭੈਅ ਅਤੇ ਲਾਲਚ ਤੋਂ ਪਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਤੇ ਉਹਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਜੇਕਰ ਵੋਟ ਪਾਉਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਆਵੇ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਜਰੂਰ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਵੋਟਰ ਹੈਲਪਲਾਈਨ ਨੰਬਰ 1950 ਤੇ ਵੀ ਸੰਪਰਕ ਕਰਕੇ ਮੁਫਤ ਦੀ ਜਾਣਕਾਰੀ ਹਾਸਲ ਕੀਤੀ ਜਾਵੇ। ਇਸ ਮੌਕੇ ਤੇ ਸਵੀਪ ਟੀਮ ਵਲੋਂ ਆਪਣੀ ਵੋਟ ਦੀ ਸਹੀ ਇਸਤੇਮਾਲ ਕਰਨ ਲਈ ਪ੍ਰਣ ਵੀ ਦੁਆਇਆ ਗਿਆ।

Scroll to Top