ਚੰਡੀਗੜ੍ਹ, 15 ਮਈ 2024: ਪੰਜਾਬ ਸਰਕਾਰ (Punjab government) ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖ ਕੇ ਆਪਣੀ ਸਿਫ਼ਾਰਸ਼ ਭੇਜ ਗਈ ਹੈ । ਫਸਲ ਉਤਪਾਦਨ ਦੀ ਲਾਗਤ ਦੇ ਆਧਾਰ ‘ਤੇ ਸਾਲ 2025-2026 ਲਈ ਕਣਕ ਦਾ ਰੇਟ 3104 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਪਿਛਲੇ ਸਾਲ 2024-25 ਲਈ 3077 ਰੁਪਏ ਦੀ ਮੰਗ ਕੀਤੀ ਗਈ ਸੀ। ਪਰ ਇਸ ਵੇਲੇ ਸਮਰਥਨ ਮੁੱਲ 2275 ਰੁਪਏ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ।
ਜਿਕਰਯੋਗ ਹੈ ਕਿ ਹਰ ਸਾਲ ਸਰਕਾਰ (Punjab government) ਵੱਲੋਂ ਹਾੜੀ ਅਤੇ ਸਾਉਣੀ ਦੀਆਂ ਫ਼ਸਲਾਂ ਦੀ ਲਾਗਤ ਦੇ ਆਧਾਰ ‘ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਂਦਾ ਹੈ। ਹਾਲਾਂਕਿ, ਕੇਂਦਰ ਸਰਕਾਰ ਦੁਆਰਾ ਸਾਰੇ ਸੂਬਿਆਂ ਤੋਂ ਪ੍ਰਾਪਤ ਦਰਾਂ ਦੇ ਆਧਾਰ ‘ਤੇ ਇਸਦਾ ਮੁਲਾਂਕਣ ਕੀਤਾ ਜਾਂਦਾ ਹੈ।