ਅਬੋਹਰ 18 ਮਈ 2024: ਨਗਰ ਨਿਗਮ ਵੱਲੋਂ ਅਬੋਹਰ ਸ਼ਹਿਰ ਵਿੱਚ ਘੁੰਮ ਰਹੇ ਬੇਸਹਾਰਾ ਜਾਨਵਰਾਂ ਨੂੰ ਅੱਜ ਫਾਜ਼ਿਲਕਾ ਦੇ ਪਿੰਡ ਸਲੇਮ ਸ਼ਾਹ ਵਿਖੇ ਬਣੀ ਸਰਕਾਰੀ ਗਊਸ਼ਾਲਾ ਕੈਟਲ ਪੌਂਡ ਵਿਖੇ ਭੇਜਿਆ ਗਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਜੋ ਕਿ ਨਗਰ ਨਿਗਮ ਦੇ ਕਮਿਸ਼ਨਰ ਦਾ ਕੰਮ ਕਾਜ ਵੀ ਦੇਖਦੇ ਹਨ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਵਿੱਚ ਪੜਾਅ ਵਾਰ ਭੇਜਿਆ ਜਾ ਰਿਹਾ ਹੈ।
ਅੱਜ ਲਗਭਗ 2 ਦਰਜਨ ਜਾਨਵਰਾਂ ਨੂੰ ਟਰੱਕ ਰਾਹੀਂ ਸਰਕਾਰੀ ਗਊਸ਼ਾਲਾ ਵਿੱਚ ਭੇਜਿਆ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜਾਨਵਰਾਂ ਨੂੰ ਬੇਸਹਾਰਾ ਨਾ ਛੱਡਣ।