summer vacation

ਹਰਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ 18 ਮਈ 2024: ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 1 ਜੂਨ ਤੋਂ 30 ਜੂਨ, 2024 ਤੱਕ ਗਰਮੀ ਦੀਆਂ ਛੁੱਟੀਆਂ (summer vacation) ਦਾ ਐਲਾਨ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ |

ਇਸ ਤੋਂ ਬਾਅਦ ਸਾਰੇ ਸਕੂਲ ਪਹਿਲਾਂ ਦੇ ਸਾਲਾਂ ਦੀ ਤਰ੍ਹਾਂ 1 ਜੁਲਾਈ, 2024 ਨੂੰ ਖੋਲ੍ਹੇ ਜਾਣਗੇ | ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ, ਮੌਲਿਕ ਸਿੱਖਿਆ ਅਧਿਕਾਰੀ, ਬਲਾਕ ਸਿੱਖਿਆ ਅਧਿਕਾਰੀ, ਬਲਾਕ ਮੌਲਿਕ ਸਿੱਖਿਆ ਅਧਿਕਾਰੀ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਉਪਰੋਕਤ ਨਿਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ |

Scroll to Top