July 7, 2024 12:07 pm
Election Commission

ਖੇਤੀਬਾੜੀ ਵਿਭਾਗ ਵੱਲੋਂ 22 ਮਈ ਨੂੰ ਲਗਾਇਆ ਜਾ ਰਿਹੈ ਕਿਸਾਨ ਸਿਖਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ 20 ਮਈ 2024: ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਾਉਣੀ 2024 ਦੌਰਾਨ ਸਾਉਣੀ ਦੀਆਂ ਫ਼ਸਲਾਂ ਅਤੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ (farmers) ਨੂੰ ਨਵੀਨਤਮ ਖੇਤੀ ਤਕਨੀਕੀ ਜਾਣਕਾਰੀ ਦੇਣ ਲਈ 22 ਮਈ 2024 ਨੂੰ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖ਼ਲਾਈ ਕੈਂਪ, ਮੁਕਤੀਸਰ ਗੈਸਟ ਹਾਊਸ, ਨਜ਼ਦੀਕ ਦਾਣਾ ਮੰਡੀ, ਮੌੜ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਕਿਸਾਨਾਂ farmers) ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਵੀਰ ਇਸ ਕੈਂਪ ਵਿਚ ਸ਼ਮੂਲੀਅਤ ਕਰਕੇ ਮਾਹਿਰਾਂ ਪਾਸੋਂ ਨਵੀਆਂ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਜਰੂਰ ਪ੍ਰਾਪਤ ਕਰਨ।