ਚੰਡੀਗੜ੍ਹ, 20 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ (Congress) ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ | ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਤੇ ਭਾਜਪਾ ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਨਵਰ ਹੁਸੈਨ ਤੇ ਬੁਲਾਰੇ ਅਸਰਾਰ ਤਰੀਨ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰਿਆਂ ਦਾ ਪਾਰਟੀ ‘ਚ ਸਵਾਗਤ ਕੀਤਾ | ਇਸ ਮੌਕੇ ਵਿਧਾਇਕ ਮਦਨ ਲਾਲ ਬੱਗਾ ਤੇ ਡਾ. ਅਮਨਦੀਪ ਕੌਰ ਅਰੋੜਾ ਵੀ ਹਾਜ਼ਰ ਰਹੇ |
ਨਵੰਬਰ 23, 2024 8:54 ਪੂਃ ਦੁਃ