July 7, 2024 12:02 pm
Heat Wave

ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ

ਚੰਡੀਗੜ੍ਹ, 21 ਮਈ 2024: ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ (Red alert) ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਵੀ ਤਾਪਮਾਨ ਸਭ ਤੋਂ ਵੱਧ ਰਿਹਾ। ਇਸ ਦੇ ਨਾਲ ਹੀ ਆਉਣ ਵਾਲੇ ਕਈ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਨੂੰ ਰੈੱਡ ਅਲਰਟ (Red alert) ‘ਤੇ ਰੱਖਿਆ ਗਿਆ ਹੈ। ਇੱਥੋਂ ਦਾ ਮੌਸਮ ਆਮ ਨਾਲੋਂ ਵੀ ਵੱਧ ਗਰਮ ਹੈ। ਮਾਝੇ ਦੇ ਅੰਮ੍ਰਿਤਸਰ ਅਤੇ ਤਰਨ ਤਾਰਨ ਤੋਂ ਇਲਾਵਾ ਪੱਛਮੀ ਮਾਲਵੇ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

Punjab