July 2, 2024 7:26 pm
Moga police

ਮੋਗਾ ਪੁਲਿਸ ਦੀ ਧਰਮਕੋਟ ‘ਚ ਛਾਪੇਮਾਰੀ, 1 ਲੱਖ 40 ਹਜ਼ਾਰ ਲੀਟਰ ਲਾਹਣ ਬਰਾਮਦ

ਚੰਡੀਗੜ੍ਹ, 21 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ‘ਤੇ ਪੰਜਾਬ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਹੋਈ ਹੈ। ਚੋਣਾਂ ਦੌਰਾਨ ਨਸ਼ਿਆਂ ਨੂੰ ਰੋਕਣ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਸਖ਼ਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਮੋਗਾ ਪੁਲਿਸ (Moga police) ਨੇ ਧਰਮਕੋਟ ਦੇ ਦਰਿਆ ਵਿੱਚ ਛਾਪੇਮਾਰੀ ਕਰਕੇ 1 ਲੱਖ 40 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

ਇਸ ਮੌਕੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ.ਧਰਮਕੋਟ ਅਮਰਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਮੋਗਾ (Moga police) ਦੀਆਂ ਹਦਾਇਤਾਂ ਤਹਿਤ ਚੋਣਾਂ ਦੇ ਮੱਦੇਨਜ਼ਰ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਆਧਾਰ ‘ਤੇ ਧਰਮਕੋਟ ਦੇ ਦਰਿਆ ਇਲਾਕੇ ‘ਚ ਛਾਪੇਮਾਰੀ ਕੀਤੀ ਗਈ | ਆਬਕਾਰੀ ਵਿਭਾਗ ਦੀ ਸਿਫਾਰਿਸ਼ ‘ਤੇ ਥਾਣਾ ਧਰਮਕੋਟ ‘ਚ 3 ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਛੇਤੀ ਹੀ ਮੁਲਜਮਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।