June 24, 2024 12:04 am
AAP

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਬਣੇ ਸਵਰਨ ਸਲਾਰੀਆ

ਚੰਡੀਗੜ੍ਹ, 23 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਨੇ ਸੰਗਠਨ ਦਾ ਵਿਸਥਾਰ ਕਰਕੇ ਵੱਡੇ ਪੱਧਰ ‘ਤੇ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ। ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ |

ਗੁਰਦਾਸਪੁਰ ਤੋਂ ਭਾਜਪਾ ਛੱਡ ਕੇ ‘ਆਪ’ (Aam Aadmi Party) ‘ਚ ਸ਼ਾਮਲ ਹੋਏ ਸਵਰਨ ਸਲਾਰੀਆ ਨੂੰ ਪਾਰਟੀ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਦਕਿ ਡਾ.ਕੇ.ਡੀ.ਸਿੰਘ ਅਤੇ ਰਜਿੰਦਰ ਰੀਹਲ ਨੂੰ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਕੈਪਟਨ ਹਰਜੀਤ ਸਿੰਘ ਨੂੰ ਲੋਕ ਸਭਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।