June 23, 2024 8:08 am
Special Lok Adalat

29 ਜੁਲਾਈ ਤੋਂ 3 ਅਗਸਤ 2024 ਤੱਕ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ

ਫਾਜ਼ਿਲਕਾ, 23 ਮਈ 2024: ਸੀ.ਜੇ.ਐਮ. ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ, ਨਵੀਂ ਦਿੱਲੀ ਦੁਆਰਾ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ (Special Lok Adalat) ਲਗਾਈ ਜਾ ਰਹੀ ਹੈ, ਜਿਹਨਾਂ ਦੇ ਕੇਸ ਸੁਪਰੀਮ ਕੋਰਟ ਵਿੱਚ ਚੱਲ ਰਹੇ ਹਨ, ਉਹ ਦੂਜੀ ਧਿਰ ਨਾਲ ਸਮਝੌਤੇ ਉਪਰੰਤ ਸੁਪਰੀਮ ਕੋਰਟ ਵਿੱਚ ਲੱਗਣ ਵਾਲੀ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹੋ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰ ਵਿੱਚ ਜਲਦੀ ਤੋਂ ਜਲਦੀ (ਪਰ ਮਿਤੀ 28.07.2024 ਤੋਂ ਬਾਅਦ ਨਹੀਂ) ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਰਾਜੀਨਾਮਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਵਧੇਰੀ ਜਾਣਕਾਰੀ ਲਈ ਟੋਲ ਫਰੀ ਨੰਬਰ 15100 ਜਾਂ 01638-261500 ਸੰਪਰਕ ਕੀਤਾ ਜਾ ਸਕਦਾ ਹੈ।